IMG-LOGO
ਹੋਮ ਪੰਜਾਬ: ਅਕਾਲ ਤਖ਼ਤ ਸਾਹਿਬ ਨੂੰ ‘ਬਿਲਡਿੰਗ’ ਕਹਿਣ ਦਾ ਮਾਮਲਾ ਗਰਮਾਇਆ, DSGMC...

ਅਕਾਲ ਤਖ਼ਤ ਸਾਹਿਬ ਨੂੰ ‘ਬਿਲਡਿੰਗ’ ਕਹਿਣ ਦਾ ਮਾਮਲਾ ਗਰਮਾਇਆ, DSGMC ਵੱਲੋਂ ਹਰਵਿੰਦਰ ਸਰਨਾ ਖ਼ਿਲਾਫ਼ ਸ਼ਿਕਾਇਤ ਦਰਜ

Admin User - Feb 12, 2026 12:34 PM
IMG

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਭਾਣਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰਾਲੇ ਵਿਖੇ ਪਹੁੰਚਿਆ। ਵਫ਼ਦ ਨੇ ਹਰਵਿੰਦਰ ਸਿੰਘ ਸਰਨਾ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਦਿੱਤੀ ਕਥਿਤ ਟਿੱਪਣੀ ਨੂੰ ਲੈ ਕੇ ਜਥੇਦਾਰ ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।


ਮੀਡੀਆ ਨਾਲ ਗੱਲਬਾਤ ਕਰਦਿਆਂ ਆਤਮਾ ਸਿੰਘ ਲੁਭਾਣਾ ਨੇ ਦੱਸਿਆ ਕਿ ਹਰਵਿੰਦਰ ਸਿੰਘ ਸਰਨਾ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਦੋਸ਼ ਹੈ ਕਿ ਇਸ ਦੌਰਾਨ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਹਿਜ਼ ਇੱਕ “ਬਿਲਡਿੰਗ” (ਇਮਾਰਤ) ਕਰਾਰ ਦਿੱਤਾ, ਜਿਸ ਨੂੰ ਤੋੜਿਆ ਗਿਆ ਸੀ ਅਤੇ ਹੁਣ ਇਸ ਗੱਲ ਨੂੰ ਲੈ ਕੇ ਮਾਫ਼ ਕਰ ਦੇਣਾ ਚਾਹੀਦਾ ਹੈ। DSGMC ਵਫ਼ਦ ਅਨੁਸਾਰ 1984 ਦੇ ਘੱਲੂਘਾਰੇ ਨਾਲ ਜੁੜੀਆਂ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਇਸ ਤਰ੍ਹਾਂ ਘਟਾ ਕੇ ਪੇਸ਼ ਕਰਨਾ ਸਿੱਖ ਕੌਮ ਦਾ ਵੱਡਾ ਅਪਮਾਨ ਹੈ।


ਸਰਨਾ ਨੂੰ ਤਲਬ ਕਰਨ ਦੀ ਮੰਗ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਹਰਵਿੰਦਰ ਸਰਨਾ ਨੂੰ ਤੁਰੰਤ ਤਲਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ:


ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸੁਪਰੀਮ ਕੋਰਟ ਹੈ, ਜਿਸ ਦੀ ਸਥਾਪਨਾ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤੀ ਸੀ। ਇਸ ਨੂੰ ਸਿਰਫ਼ ਇੱਕ ਬਿਲਡਿੰਗ ਕਹਿਣਾ ਪੰਥ ਵਿਰੋਧੀ ਕਦਮ ਹੈ।


ਵਫ਼ਦ ਨੇ ਇਤਰਾਜ਼ ਜਤਾਇਆ ਕਿ ਜੇਕਰ ਦਿੱਲੀ ਕਮੇਟੀ ਸਬੰਧੀ ਕੋਈ ਮਸਲਾ ਸੀ ਤਾਂ ਉਹ ਅਕਾਲ ਤਖ਼ਤ ਸਾਹਿਬ ਕੋਲ ਰੱਖਣਾ ਚਾਹੀਦਾ ਸੀ, ਨਾ ਕਿ ਕਿਸੇ ਸਿਆਸੀ ਆਗੂ ਕੋਲ ਜਾ ਕੇ ਅਜਿਹੇ ਬਿਆਨ ਦੇਣੇ ਚਾਹੀਦੇ ਸਨ।


ਸਿੱਖ ਭਾਵਨਾਵਾਂ ਨੂੰ ਠੇਸ ਆਤਮਾ ਸਿੰਘ ਲੁਭਾਣਾ ਨੇ ਕਿਹਾ ਕਿ ਅਜਿਹੇ ਬਿਆਨਾਂ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪੰਥਕ ਮਰਯਾਦਾ ਦੀ ਰੱਖਿਆ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਹੁਕਮਨਾਮਾ ਜਾਰੀ ਕੀਤਾ ਜਾਵੇ। ਵਫ਼ਦ ਨੇ ਸਪੱਸ਼ਟ ਕੀਤਾ ਕਿ ਉਹ ਸਿੱਖ ਸੰਸਥਾਵਾਂ ਦੀ ਅਸਲੀ ਮਰਯਾਦਾ ਅਤੇ ਗੌਰਵ ਦੀ ਰੱਖਿਆ ਲਈ ਵਚਨਬੱਧ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.