IMG-LOGO
ਹੋਮ ਪੰਜਾਬ: ਕਰੋੜਾਂ ਦੀ ਵਿੱਤੀ ਠੱਗੀ ਨੇ ਲਈ ਆੜ੍ਹਤੀ ਦੀ ਜਾਨ, ਰਿਸ਼ਤੇਦਾਰਾਂ...

ਕਰੋੜਾਂ ਦੀ ਵਿੱਤੀ ਠੱਗੀ ਨੇ ਲਈ ਆੜ੍ਹਤੀ ਦੀ ਜਾਨ, ਰਿਸ਼ਤੇਦਾਰਾਂ ਤੋਂ ਤੰਗ ਆ ਕੇ ਨਿਗਲੀ ਸਲਫ਼ਾਸ

Admin User - Feb 12, 2026 01:08 PM
IMG

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਸ਼ੇਖੂਪੁਰ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਵਿਵਾਦ ਕਾਰਨ ਇੱਕ 57 ਸਾਲਾ ਆੜ੍ਹਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ ਮ੍ਰਿਤਕ ਨੇ ਆਪਣੀ ਮੌਤ ਲਈ ਚਾਰ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ।


ਪਰਿਵਾਰਕ ਧੋਖਾਧੜੀ ਬਣੀ ਮੌਤ ਦਾ ਕਾਰਨ ਮੂਲੇਪੁਰ ਪੁਲਿਸ ਥਾਣੇ ਦੇ ਮੁੱਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਤ ਸਿੰਘ ਦਾ ਪਰਿਵਾਰ ਲੰਬੇ ਸਮੇਂ ਤੋਂ ਆੜ੍ਹਤ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਦੋ ਫ਼ਰਮਾਂ ਚੱਲ ਰਹੀਆਂ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਲੇਖਾ-ਜੋਖਾ ਨੂੰ ਲੈ ਕੇ ਆਪਸੀ ਕਲੇਸ਼ ਚੱਲ ਰਿਹਾ ਸੀ। ਇਲਜ਼ਾਮ ਹੈ ਕਿ ਦੂਜੀ ਧਿਰ ਦੇ ਰਿਸ਼ਤੇਦਾਰਾਂ ਨੇ ਸੰਤ ਸਿੰਘ ਨਾਲ ਕਰੀਬ 2 ਤੋਂ 2.5 ਕਰੋੜ ਰੁਪਏ ਦੀ ਵਿੱਤੀ ਠੱਗੀ ਮਾਰੀ ਸੀ। ਇਸ ਭਾਰੀ ਨੁਕਸਾਨ ਅਤੇ ਮਾਨਸਿਕ ਤਣਾਅ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ।


ਸੁੰਨਸਾਨ ਥਾਂ 'ਤੇ ਨਿਗਲਿਆ ਜ਼ਹਿਰ ਮਿਲੀ ਜਾਣਕਾਰੀ ਮੁਤਾਬਕ ਸੰਤ ਸਿੰਘ ਨੇ ਪਿੰਡ ਜਖਵਾਲੀ ਨੇੜੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਤ ਵਿਗੜਦੀ ਦੇਖ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸੁਸਾਈਡ ਨੋਟ ਦੇ ਆਧਾਰ 'ਤੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।


ਪੁਲਿਸ ਦੀ ਕਾਰਵਾਈ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਵਿੱਚ ਨਾਮਜ਼ਦ ਚਾਰਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.