ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਸਥਿਤ ਆਪਣੀ ਰਿਹਾਇਸ਼ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਸੂਬੇ ਦੇ ਕੋਨੇ-ਕੋਨੇ ਤੋਂ ਪਹੁੰਚੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਜਨਤਾ ਦੀਆਂ ਮੁਸ਼ਕਲਾਂ ਨੂੰ ਨਾ ਸਿਰਫ਼ ਸੁਣਿਆ, ਸਗੋਂ ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਦੇ ਹੁਕਮ ਵੀ ਦਿੱਤੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਲੋੜ ਨਹੀਂ ਪੈਣੀ ਚਾਹੀਦੀ। ਮੌਕੇ 'ਤੇ ਪਹੁੰਚੇ ਫ਼ਰਿਆਦੀਆਂ ਨੇ ਆਪਣੀਆਂ ਪੈਨਸ਼ਨਾਂ, ਜ਼ਮੀਨੀ ਵਿਵਾਦਾਂ ਅਤੇ ਵਿਕਾਸ ਕਾਰਜਾਂ ਨਾਲ ਜੁੜੀਆਂ ਸ਼ਿਕਾਇਤਾਂ ਮੁੱਖ ਮੰਤਰੀ ਅੱਗੇ ਰੱਖੀਆਂ, ਜਿਨ੍ਹਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਤਾਇਨਾਤ ਕੀਤਾ ਗਿਆ।
ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, "ਅੱਜ ਜਲੰਧਰ ਰਿਹਾਇਸ਼ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਫ਼ਸਰਾਂ ਨੂੰ ਕਹਿ ਕੇ ਮੌਕੇ 'ਤੇ ਹੱਲ ਕਰਵਾਇਆ।
ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਜਿੱਥੇ ਆਮ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅਸੀਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ। ਸਰਕਾਰਾਂ ਦਾ ਜੋ ਲੋਕਾਂ ਪ੍ਰਤੀ ਫ਼ਰਜ਼ ਹੁੰਦਾ ਹੈ, ਉਹ ਅਸੀਂ ਨਿਭਾ ਰਹੇ ਹਾਂ। ਉਹਨਾਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਸੀਂ ਵਚਨਬੱਧ ਹਾਂ। ਭਵਿੱਖ ‘ਚ ਵੀ ਅਜਿਹੀਆਂ 'ਲੋਕ ਮਿਲਣੀਆਂ' ਜਾਰੀ ਰਹਿਣਗੀਆਂ।"
Get all latest content delivered to your email a few times a month.