ਤਾਜਾ ਖਬਰਾਂ
ਪੰਜਾਬੀ ਫ਼ਿਲਮ ਅਤੇ ਸੰਗੀਤ ਉਦਯੋਗ 'ਤੇ ਗੈਂਗਸਟਰਾਂ ਦਾ ਸਾਇਆ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਮਸ਼ਹੂਰ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਨਾਲ ਪੂਰੀ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਧਮਕੀ ਦੇਣ ਵਾਲਿਆਂ ਨੇ ਅਦਾਕਾਰਾ ਤੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਹਿਮਾਂਸ਼ੀ ਖੁਰਾਣਾ ਨੂੰ ਇਹ ਧਮਕੀ ਇੱਕ ਫ਼ੋਨ ਕਾਲ ਰਾਹੀਂ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਗੈਂਗਸਟਰਾਂ ਨੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਇਸ ਖ਼ੌਫ਼ਨਾਕ ਫ਼ੋਨ ਕਾਲ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੇ ਮਨੋਰੰਜਨ ਜਗਤ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਹੋਰ ਕਲਾਕਾਰਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕਲਾਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Get all latest content delivered to your email a few times a month.