ਤਾਜਾ ਖਬਰਾਂ
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਜੋਧ ਸਿੰਘਵਾਲਾ ਵਿੱਚ ਰਾਜਨੀਤਿਕ ਤਬਦੀਲੀ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਤੋਂ ਨਾਤਾ ਤੋੜ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਸਾਬਕਾ ਸਰਪੰਚ ਸਾਰਜ ਸਿੰਘ ਜਾਂਡੀ, ਬਲਵਿੰਦਰ ਸਿੰਘ ਭੋਲਾ ਠੱਠੀ ਵਾਲੇ ਅਤੇ ਪੀਏ ਸੁਰਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਨ੍ਹਾਂ ਨੇ ਪਰਿਵਾਰਾਂ ਨੂੰ ਅਕਾਲੀ ਦਲ ਦੀ ਨੀਤੀ ਅਤੇ ਭਵਿੱਖੀ ਯੋਜਨਾਵਾਂ ਨਾਲ ਜੋੜਿਆ।
ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਪਾਰਟੀ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰੇਗੀ ਅਤੇ ਵਿਕਾਸੀ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਹਲਕੇ ਵਿੱਚ ਵਿਕਾਸ ਦੀ ਗਤੀ ਮੰਦ ਰਹੀ ਹੈ ਅਤੇ ਕਈ ਪਿੰਡਾਂ ਵਿੱਚ ਸਰਪੰਚਾਂ ਨੂੰ ਆਪਣੇ ਪੱਧਰ ’ਤੇ ਖਰਚ ਕਰਨਾ ਪਿਆ, ਜਿਸ ਨਾਲ ਆਰਥਿਕ ਬੋਝ ਵਧਿਆ।
ਉਨ੍ਹਾਂ ਇਹ ਵੀ ਦੱਸਿਆ ਕਿ 18 ਫਰਵਰੀ ਨੂੰ ਦਾਣਾ ਮੰਡੀ ਅਮਰਕੋਟ ਵਿੱਚ ਅਕਾਲੀ ਦਲ ਵੱਲੋਂ ਵੱਡੀ ਰੈਲੀ ਕਰਵਾਈ ਜਾ ਰਹੀ ਹੈ, ਜਿਸ ਲਈ ਵਰਕਰਾਂ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇਸ ਸਮਾਗਮ ਦੌਰਾਨ ਸੂਰਤਾ ਸਿੰਘ ਰੱਤੋਵਾਲੀਆ, ਰਸ਼ਪਾਲ ਸਿੰਘ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਰਾਜ ਸਿੰਘ, ਬਾਜ ਸਿੰਘ, ਅਵਤਾਰ ਸਿੰਘ, ਇੰਦਰ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ ਅਤੇ ਜਗਤਾਰ ਸਿੰਘ ਸਮੇਤ ਕਈ ਸਥਾਨਕ ਆਗੂ ਅਤੇ ਪਿੰਡ ਵਾਸੀ ਮੌਜੂਦ ਰਹੇ।
Get all latest content delivered to your email a few times a month.