ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਦੇ ਮੋਗਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਸ਼ਾ ਵਿਰੋਧੀ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਮਲ ਹੋਣ ਬਾਰੇ ਸਸਪੈਂਸ ਖਤਮ ਹੋ ਗਿਆ ਹੈ। ਮੁੱਖ ਮੰਤਰੀ ਮਾਨ ਵੀ ਰੈਲੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਜਲਦੀ ਹੀ ਮੋਹਾਲੀ ਦੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ।
ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਮੋਗਾ ਪਹੁੰਚਣਗੇ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਸੋਸ਼ਲ ਮੀਡੀਆ (X) 'ਤੇ ਲਿਖਿਆ: "ਆਮ ਆਦਮੀ ਪਾਰਟੀ ਅੱਜ ਮੋਗਾ ਦੇ ਨੇੜੇ ਕਿੱਲੀ ਚਾਹਲ ਪਿੰਡ ਵਿੱਚ ਇੱਕ ਵੱਡੀ ਰੈਲੀ ਕਰ ਰਹੀ ਹੈ। ਦੋਸਤੋ, ਮਿਲਦੇ ਹਾਂ।"
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਿਆ ਹੈ 'ਉਨ੍ਹਾਂ ਟਵੀਟ ਕਰਕੇ ਲਿਖਿਆ ਕਿ "ਇੱਕ ਪਾਸੇ ਮੋਗਾ 'ਚ 'ਆਪ' ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਰੈਲੀ' ਕੀਤੀ ਜਾ ਰਹੀ ਹੈ, ਦੂਜੇ ਪਾਸੇ ਨਸ਼ਿਆਂ ਵਿਰੁੱਧ ਯੁੱਧ ਲੜਦਿਆਂ ਸੀਐਮ ਮਾਨ ਖੁਦ ਹਸਪਤਾਲ ਦਾਖਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਜੀ, ਉਨ੍ਹਾਂ ਨੂੰ ਛੇਤੀ ਸਿਹਤਯਾਬ ਕਰਨ।"
Get all latest content delivered to your email a few times a month.