ਤਾਜਾ ਖਬਰਾਂ
ਪੰਜਾਬ ਦੇ ਯਾਤਰੀਆਂ ਲਈ ਆਉਣ ਵਾਲੀਆਂ ਸਰਦੀਆਂ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੀਆਂ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ ਦਿੱਲੀ ਤੋਂ ਅੰਮ੍ਰਿਤਸਰ ਤੱਕ ਵੰਦੇ ਭਾਰਤ ਸਲੀਪਰ ਟਰੇਨ ਦੀ ਸੇਵਾ ਅਗਲੀ ਸਰਦੀਆਂ ਤੋਂ ਸ਼ੁਰੂ ਕਰਨ ਦੀ ਯੋਜਨਾ ਹੈ। ਇਹ ਟਰੇਨ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਰਾਹੀਂ ਚੱਲੇਗੀ, ਜਿਸ ਨਾਲ ਇਸ ਰੂਟ ’ਤੇ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਤੇਜ਼ ਅਤੇ ਆਰਾਮਦਾਇਕ ਸਫ਼ਰ ਦੀ ਸਹੂਲਤ ਮਿਲੇਗੀ।
ਇੱਕ ਨਿੱਜੀ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਇਹ ਸੇਵਾ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੀ ਮੰਗ ਸੀ ਅਤੇ ਹੁਣ ਇਸ ਨੂੰ ਹਕੀਕਤ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਲੁਧਿਆਣਾ ਨੇੜੇ ਲਾਡੋਵਾਲ ਖੇਤਰ ਵਿੱਚ ਨਵੇਂ ਲੋਕੋ ਸ਼ੈੱਡ ਲਈ ਜਗ੍ਹਾ ਵੀ ਚੁਣੀ ਗਈ ਹੈ, ਜੋ ਰੇਲ ਸੇਵਾਵਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਬਣਾਏਗੀ।
Get all latest content delivered to your email a few times a month.