IMG-LOGO
ਹੋਮ ਪੰਜਾਬ: ਪਟਿਆਲਾ ਨੇੜੇ ਔਰਤ ਦਾ ਕਤਲ, ਪਤੀ ਸਮੇਤ ਚਾਰ ਉੱਤੇ ਕੇਸ...

ਪਟਿਆਲਾ ਨੇੜੇ ਔਰਤ ਦਾ ਕਤਲ, ਪਤੀ ਸਮੇਤ ਚਾਰ ਉੱਤੇ ਕੇਸ ਦਰਜ

Admin User - Feb 17, 2026 07:48 PM
IMG

ਪਟਿਆਲਾ–ਰਾਜਪੁਰਾ ਰੋਡ ’ਤੇ ਸਥਿਤ ਪਿੰਡ ਗੰਡਾ ਖੇੜੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਉਸਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਦੇ ਮੁਤਾਬਕ ਰਮਨਪ੍ਰੀਤ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਘਰੇਲੂ ਤਣਾਅ ਅਤੇ ਝਗੜਿਆਂ ਦੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆਉਂਦੀਆਂ ਰਹੀਆਂ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਸਾਰੇ ਇੱਕ ਵਿਆਹ ਸਮਾਰੋਹ ਤੋਂ ਵਾਪਸ ਆਏ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫ਼ੋਨ ਰਾਹੀਂ ਪਤਾ ਲੱਗਾ ਕਿ ਰਮਨਪ੍ਰੀਤ ਦੇ ਘਰ ਝਗੜਾ ਹੋਇਆ ਹੈ। ਜਦੋਂ ਉਨ੍ਹਾਂ ਨੇ ਪਤੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਫ਼ੋਨ ਨਹੀਂ ਚੁੱਕਿਆ।

ਬਾਅਦ ਵਿੱਚ ਜਦੋਂ ਪਰਿਵਾਰਕ ਮੈਂਬਰ ਥਾਣੇ ਪਹੁੰਚੇ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰਮਨਪ੍ਰੀਤ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਹੋ ਚੁੱਕੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਘਨੌਰ ਦੇ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮ੍ਰਿਤਕਾ ਸ਼ਾਹਬਾਦ ਦੀ ਰਹਿਣ ਵਾਲੀ ਸੀ। ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪਤੀ, ਦਿਓਰ, ਮਾਮਾ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.