IMG-LOGO
ਹੋਮ ਪੰਜਾਬ: ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ...

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

Admin User - Feb 17, 2026 08:27 PM
IMG

ਚੰਡੀਗੜ੍ਹ/ਮੋਹਾਲੀ, 17 ਫਰਵਰੀ:

ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ ।

ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ।

ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ।

ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।

ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸੰਭਾਵੀ ਥਾਵਾਂ ਦੀ ਵਿਆਪਕ ਜਾਂਚ ਤੋਂ ਬਾਅਦ  ਕੋਈ ਵੀ ਸ਼ੱਕੀ ਪਦਾਰਥ ਜਾਂ ਵਸਤੂ ਨਹੀਂ ਮਿਲੀ । ਇਸ ਲਈ ਇਹ ਧਮਕੀ ਨਿਰਾ ਝੂਠਾ ਜਾਂ ਗੁਮਰਾਹਕੁੰਨ ਜਾਪਦੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।


ਐਸ.ਪੀ. ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਕਤ ਈਮੇਲ ਆਈਡੀ ਦੇ ਅਸਲ ਸਰੋਤਾਂ ਦੀ ਸ਼ਨਾਖ਼ਤ ਲਈ  ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


ਇਸ ਦੌਰਾਨ, ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਥਾਣੇ ਵਿਖੇ ਕਰਨ ਦੀ ਅਪੀਲ ਵੀ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.