ਤਾਜਾ ਖਬਰਾਂ
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੌਰੇ ਦੌਰਾਨ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਨੇ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਲਿਆ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲਗਭਗ ਨੌਂ ਮਹੀਨਿਆਂ ਤੋਂ ਹਿਰਾਸਤ ਵਿੱਚ ਰੱਖੇ ਗਏ ਕਿਸਾਨਾਂ ਦੀ ਰਿਹਾਈ ਲਈ ਚੱਲ ਰਹੇ ਆੰਦੋਲਨ ਨੂੰ ਜਬਰ ਨਾਲ ਕੁਚਲਣਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਸੂਬਾ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਦੇ ਹੋਏ ਭਾਜਪਾ ਨਾਲ ਸਾਥ ਛੱਡਿਆ ਸੀ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ, ਜਿਸ ਨਾਲ ਆਖ਼ਿਰਕਾਰ ਕਾਨੂੰਨ ਰੱਦ ਕਰਨੇ ਪਏ।
ਇਸਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਮਾਮਲੇ ‘ਚ ਵੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈੱਸ ਦੇ ਸਕੂਲ ਦੌਰੇ ਦੌਰਾਨ ਬੱਚਿਆਂ ਦਾ ਪੰਜਾਬੀ ਨਾ ਬੋਲ ਸਕਣਾ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਦਾਅਵਾ ਕੀਤੀ ਜਾ ਰਹੀ ਸਿੱਖਿਆ ਸੁਧਾਰ ਮੁਹਿੰਮ ਜ਼ਮੀਨੀ ਹਕੀਕਤ ਤੋਂ ਕਾਫ਼ੀ ਦੂਰ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਅਤੇ ਸਿੱਖਿਆ ਦੋਵੇਂ ਮੋਰਚਿਆਂ ‘ਤੇ ਸਰਕਾਰ ਨਾਕਾਮ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ।
Get all latest content delivered to your email a few times a month.