ਤਾਜਾ ਖਬਰਾਂ
ਗਿਆਨੀ ਗੁਰਮੁਖ ਸਿੰਘ ਨੇ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਵਿੱਚ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰੂ ਘਰ ਨਾਲ ਜੁੜੇ ਮਾਮਲਿਆਂ ‘ਚ ਸੰਗਤ ਅੰਦਰ ਕਿਸੇ ਕਿਸਮ ਦਾ ਭਰਮ ਪੈਦਾ ਕਰਨਾ ਠੀਕ ਨਹੀਂ। ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸੰਬੰਧਤ ਜ਼ਖਮੀ ਪਾਵਨ ਸਰੂਪ ਦੀ ਸੰਭਾਲ ਅਤੇ ਸੇਵਾ ਮਰਿਆਦਾ ਅਨੁਸਾਰ ਪੂਰੇ ਸਤਿਕਾਰ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ ਹਨ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਾਵਨ ਸ਼ਸਤਰਾਂ ਦੀ ਸੇਵਾ ਮਾਹਿਰਾਂ ਦੀ ਸਲਾਹ ਅਤੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਸੀ, ਕਿਉਂਕਿ 1984 ਦੇ ਹਮਲੇ ਦੌਰਾਨ ਇਹ ਨੁਕਸਾਨੇ ਗਏ ਸਨ। ਇਸ ਸੇਵਾ ਦੀ ਜ਼ਿੰਮੇਵਾਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਸੇਵਾਦਾਰਾਂ ਨੂੰ ਦਿੱਤੀ ਗਈ ਸੀ, ਜਿਨ੍ਹਾਂ ਨੇ ਕਾਰੀਗਰਾਂ ਰਾਹੀਂ ਪੁਰਾਤਨਤਾ ਅਤੇ ਮਰਿਆਦਾ ਦਾ ਪੂਰਾ ਖ਼ਿਆਲ ਰੱਖਦਿਆਂ ਕੰਮ ਕਰਵਾਇਆ।
ਉਨ੍ਹਾਂ ਦੱਸਿਆ ਕਿ ਜਦੋਂ ਇਹ ਸੇਵਾ ਚੱਲ ਰਹੀ ਸੀ, ਉਸ ਸਮੇਂ ਗਿਆਨੀ ਰਘਬੀਰ ਸਿੰਘ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾ ਰਹੇ ਸਨ। ਇਸ ਲਈ ਕਿਰਪਾਨ ਦੇ ਮੁੱਠੇ ਬਾਰੇ ਉਠਾਏ ਗਏ ਸਵਾਲਾਂ ਨੂੰ ਉਨ੍ਹਾਂ ਬੇਬੁਨਿਆਦ ਕਰਾਰ ਦਿੱਤਾ।
ਅਖੀਰ ‘ਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਨਾਲ ਸੰਬੰਧਿਤ ਮਸਲਿਆਂ ਬਾਰੇ ਕਿਸੇ ਵੀ ਗਲਤ ਜਾਂ ਗੁਮਰਾਹਕੁਨ ਪ੍ਰਚਾਰ ਤੋਂ ਸਾਵਧਾਨ ਰਹਿਣ ਅਤੇ ਸੱਚਾਈ ਨੂੰ ਸਮਝ ਕੇ ਹੀ ਪ੍ਰਤੀਕਿਰਿਆ ਦੇਣ।
Get all latest content delivered to your email a few times a month.