ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਦਯੋਗ ਅਤੇ ਵਪਾਰ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਪਾਰਟੀ ਦੇ ਖਜਾਨਚੀ ਅਤੇ ਉਦਯੋਗ-ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਨੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਵਪਾਰਕ ਵਰਗ ਦੀ ਨੁਮਾਇੰਦਗੀ ਹੋਰ ਮਜ਼ਬੂਤ ਕਰਨ ਲਈ ਨਵੇਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕੋਰ ਕਮੇਟੀ ਵਿੱਚ ਅਸ਼ੋਕ ਮੱਕੜ, ਜਸਪਾਲ ਸਿੰਘ ਬਿੱਟੂ ਚੱਠਾ, ਚਰਨਦੀਪ ਸਿੰਘ ਚੰਨੀ, ਕੁਲਦੀਪ ਸਿੰਘ ਲੱਕੀ ਅਤੇ ਦਿਲਾਵਰ ਸਿੰਘ ਨੂੰ ਜਗ੍ਹਾ ਦਿੱਤੀ ਗਈ ਹੈ। ਇਸਦੇ ਨਾਲ ਹੀ ਕਰਨ ਕੌੜਾ, ਗੁਰਕਿਰਪਾਲ ਸਿੰਘ ਸੰਧੂ, ਇਕਬਾਲ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਵਿੰਗ ਦੇ ਜਨਰਲ ਸਕੱਤਰਾਂ ਵਜੋਂ ਹਰਜੀਤ ਸਿੰਘ (ਸੀ.ਏ.), ਗੋਪਾਲ ਸ਼ਰਮਾ, ਅਸ਼ੋਕ ਮਲਹੋਤਰਾ, ਹਰਜੀਤ ਸਿੰਘ ਪੰਨੂ ਅਤੇ ਅਜੈ ਕੁਮਾਰ ਦੀ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਵਿੰਦਰ ਕੁਮਾਰ ਗਰਗ ਨੂੰ ਜ਼ਿਲ੍ਹਾ ਫਰੀਦਕੋਟ ਲਈ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ।
ਐਨ.ਕੇ. ਸ਼ਰਮਾ ਨੇ ਕਿਹਾ ਕਿ ਨਵੀਂ ਟੀਮ ਨਾਲ ਪਾਰਟੀ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ।
Get all latest content delivered to your email a few times a month.