ਤਾਜਾ ਖਬਰਾਂ
ਆਪ ਦੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ 21 ਫਰਵਰੀ ਤੋਂ ਦੋ ਦਿਨਾਂ ਲਈ ਗੁਜਰਾਤ ਦਾ ਦੌਰਾ ਕਰਨਗੇ। ਆਮ ਆਦਮੀ ਪਾਰਟੀ ਦੇ ਦੋਵੇਂ ਸੀਨੀਅਰ ਆਗੂ ਆਪਣੇ ਦੌਰੇ ਦੌਰਾਨ ਕਈ ਜਨਤਕ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ, ਜਿੱਥੇ ਉਹ ਵਰਕਰਾਂ ਅਤੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਕੇ ਰਣਨੀਤਿਕ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕਰਨਗੇ।
ਦੌਰੇ ਦੀ ਸਭ ਤੋਂ ਮਹੱਤਵਪੂਰਨ ਘਟਨਾ ਅਹਿਮਦਾਬਾਦ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ ਰਹੇਗੀ, ਜਿਸ ਵਿੱਚ ਦੋਵੇਂ ਨੇਤਾ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਆਪਣਾ ਮਤ ਪ੍ਰਗਟ ਕਰਨਗੇ। ਇਹ ਦੌਰਾ ਪਾਰਟੀ ਦੀ ਗੁਜਰਾਤ ਵਿੱਚ ਸੰਗਠਨ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਵੀ ਵੇਖਿਆ ਜਾ ਰਿਹਾ ਹੈ।
Get all latest content delivered to your email a few times a month.