IMG-LOGO
ਹੋਮ ਪੰਜਾਬ: ਤਲਵੰਡੀ ਸਾਬੋ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ,...

ਤਲਵੰਡੀ ਸਾਬੋ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਇਨਸਾਫ ਦੀ ਮੰਗ

Admin User - Feb 20, 2026 08:50 PM
IMG

ਪੰਜਾਬ ਵਿੱਚ ਨਸ਼ਿਆਂ ਦੇ ਮਸਲੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ। ਬਠਿੰਡਾ ਜ਼ਿਲ੍ਹੇ ਦੇ ਹਲਕੇ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਵਿੱਚ ਨੌਜਵਾਨ ਗੁਰਸੇਵਕ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ, ਜਿਸਨੂੰ ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਕਰਾਰ ਦਿੱਤਾ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਮਾਪਿਆਂ ਦਾ ਇਕੱਲਾ ਪੁੱਤਰ ਸੀ, ਜਿਸ ਕਾਰਨ ਪਰਿਵਾਰ ‘ਚ ਗਮ ਦਾ ਮਾਹੌਲ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਸੇਵਕ ਸਿੰਘ ਦੀ ਲਾਸ਼ ਅਨਾਜ ਮੰਡੀ ਵਿੱਚ ਮਿਲੀ, ਜਿੱਥੋਂ ਟੀਕਿਆਂ ਦੇ ਰੈਪਰ ਵੀ ਬਰਾਮਦ ਹੋਏ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਪੁਲਿਸ ਵੱਲੋਂ ਪਰਿਵਾਰ ਦੀ ਸਹਿਮਤੀ ਨਾਲ ਅੰਤਿਮ ਸੰਸਕਾਰ ਕਰਵਾ ਦਿੱਤਾ ਗਿਆ, ਪਰ ਬਾਅਦ ਵਿੱਚ ਪਰਿਵਾਰ ਨੇ ਕਾਰਵਾਈ ‘ਤੇ ਅਸੰਤੋਸ਼ ਜਤਾਇਆ।

ਕਾਂਗਰਸ ਦੇ ਸਥਾਨਕ ਆਗੂ ਖੁਸ਼ਬਾਜ ਸਿੰਘ ਜਟਾਣਾ ਦੇ ਪਰਿਵਾਰ ਨਾਲ ਮਿਲਣ ਮਗਰੋਂ ਮਾਮਲਾ ਮੁੜ ਚਰਚਾ ਵਿੱਚ ਆ ਗਿਆ। ਪਰਿਵਾਰ ਨੇ ਦੋਸ਼ ਲਗਾਇਆ ਕਿ ਨੌਜਵਾਨ ਨੂੰ ਜ਼ਿਆਦਾ ਨਸ਼ਾ ਦੇ ਕੇ ਮਾਰਿਆ ਗਿਆ ਅਤੇ ਪੁਲਿਸ ਨੇ ਢੰਗ ਨਾਲ ਜਾਂਚ ਨਹੀਂ ਕੀਤੀ।

ਮ੍ਰਿਤਕ ਦੀ ਮਾਤਾ ਸੁਖਪਾਲ ਕੌਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਇਹ ਦਰਦ ਨਾ ਸਹਿਣਾ ਪਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.