IMG-LOGO
ਹੋਮ ਪੰਜਾਬ: ਵਿਆਹ ਸਮਾਗਮ ਦੌਰਾਨ "ਆਪ" ਸਰਪੰਚ ਦਾ ਕਤਲ ਕਰਨ ਵਾਲਿਆਂ ਦਾ...

ਵਿਆਹ ਸਮਾਗਮ ਦੌਰਾਨ "ਆਪ" ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

Admin User - Feb 22, 2026 04:07 PM
IMG

ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਸਿੱਧੂ ਫਾਰਮ ਵਿੱਚ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਸਰਪੰਚ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਦਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਕਰਦੇ ਹੋਏ ਜ਼ਖ਼ਮੀ ਹਾਲਤ ਵਿਚ ਕਾਬੂ ਕਰ ਲਿਆ।  ਜਾਣਕਾਰੀ ਮੁਤਾਬਕ ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਮੁਲਜ਼ਮ ਪੁਲਸ ਨੂੰ ਜਦੋਂ ਬਾਈਕ 'ਤੇ ਸਵਾਰ ਹੋ ਕੇ ਜਾਂਦੇ ਦਿਖਾਈ ਦਿੱਤੇ ਤਾਂ ਦੋਵਾਂ ਵਿਚਕਾਰ ਫਾਇਰਿੰਗ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਤਾਇਨਾਕ ਕੀਤੇ ਗਏ ਪੁਲਸ ਕਰਮਚਾਰੀਆਂ ਵਲੋਂ ਜਦੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਕਤ ਸਥਾਨ 'ਤੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ।ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.