IMG-LOGO
ਹੋਮ ਪੰਜਾਬ: ਪੱਟੀ ਵਿੱਚ ਵਿਆਹੁਤਾ ਔਰਤ ‘ਤੇ ਗੋਲੀਬਾਰੀ, ਗੰਭੀਰ ਹਾਲਤ ‘ਚ ਅੰਮ੍ਰਿਤਸਰ...

ਪੱਟੀ ਵਿੱਚ ਵਿਆਹੁਤਾ ਔਰਤ ‘ਤੇ ਗੋਲੀਬਾਰੀ, ਗੰਭੀਰ ਹਾਲਤ ‘ਚ ਅੰਮ੍ਰਿਤਸਰ ਰੈਫਰ — ਦੋਸ਼ੀ ਫਰਾਰ

Admin User - Feb 22, 2026 04:53 PM
IMG

ਤਰਨਤਾਰਨ ਜ਼ਿਲ੍ਹੇ ਦੇ ਪੱਟੀ ਕਸਬੇ ਵਿੱਚ ਦਿਨ ਦਿਹਾੜੇ ਗੋਲੀਬਾਰੀ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਵਿਆਹੁਤਾ ਔਰਤ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਗੰਭੀਰ ਜ਼ਖ਼ਮੀ ਹਾਲਤ ਵਿੱਚ ਔਰਤ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਖ਼ਮੀ ਔਰਤ ਦੀ ਪਛਾਣ ਰੂਬੀ ਮਹਿਰਾ ਵਜੋਂ ਹੋਈ ਹੈ, ਜੋ ਪੱਟੀ ਦੀ ਗਾਰਡਨ ਕਲੋਨੀ ਦੀ ਰਹਿਣ ਵਾਲੀ ਹੈ ਅਤੇ ਕੁਝ ਮਹੀਨੇ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਘਟਨਾ ਤੋਂ ਬਾਅਦ ਉਸਦਾ ਪਰਿਵਾਰ ਵੀ ਹਸਪਤਾਲ ਪਹੁੰਚ ਗਿਆ ਹੈ।

ਪੁਲਿਸ ਮੁਤਾਬਕ ਹਮਲਾਵਰ ਦੀ ਪਛਾਣ ਕਰਨ ਨਾਮਕ ਨੌਜਵਾਨ ਵਜੋਂ ਹੋਈ ਹੈ, ਜੋ ਪੱਟੀ ਦਾ ਹੀ ਰਹਿਣ ਵਾਲਾ ਹੈ। ਵਾਰਦਾਤ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.