IMG-LOGO
ਹੋਮ ਪੰਜਾਬ, ਰਾਸ਼ਟਰੀ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ...

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

Admin User - Feb 22, 2026 06:56 PM
IMG

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੈ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ 'ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ।।

ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ‘ਤੇ ਲੜਕੀ ਨਾਲ ਬਲਾਤਕਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।

ਇਸ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 28 ਮਿਤੀ 14-02-2026 ਦਰਜ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.