ਤਾਜਾ ਖਬਰਾਂ
ਬਠਿੰਡਾ ਸ਼ਹਿਰ ਵਿੱਚ ਇੱਕ ਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਰੇਲਵੇ ਫਾਟਕ ਨੇੜੇ ਪੱਟਾ ਮਾਰਕੀਟ ਇਲਾਕੇ ਵਿੱਚ ਰਹਿਣ ਵਾਲੇ ਕਰੀਬ 30 ਸਾਲਾ ਦਿਹਾੜੀਦਾਰ ਮਜ਼ਦੂਰ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਜਾਣਕਾਰੀ ਮੁਤਾਬਕ ਮਜ਼ਦੂਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਮਜ਼ਦੂਰੀ ਤੋਂ ਬਾਅਦ ਅਕਸਰ ਮਾਰਕੀਟ ਵਿੱਚ ਹੀ ਸੌਂਦਾ ਸੀ।
ਸਥਾਨਕ ਲੋਕਾਂ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਇਲਾਕੇ ਵਿੱਚ ਚੂਹਿਆਂ ਦੀ ਵੱਡੀ ਗਿਣਤੀ ਹੈ ਅਤੇ ਲਾਸ਼ ਮਿਲਣ ਸਮੇਂ ਮ੍ਰਿਤਕ ਦੀਆਂ ਅੱਖਾਂ ਅਤੇ ਚਿਹਰੇ ਨੂੰ ਗੰਭੀਰ ਤੌਰ ’ਤੇ ਨੁਕਸਾਨ ਪਹੁੰਚਿਆ ਹੋਇਆ ਸੀ, ਜਿਸ ਕਾਰਨ ਮਾਮਲਾ ਹੋਰ ਵੀ ਸਨਸਨੀਖੇਜ਼ ਬਣ ਗਿਆ।
ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਗਿਆ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਅਗਲੀ ਜਾਂਚ ਜਾਰੀ ਹੈ।
Get all latest content delivered to your email a few times a month.