ਤਾਜਾ ਖਬਰਾਂ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਆ ਦੀ ਬਿਮਾਰੀ ਨੇ ਚਿੰਤਾਜਨਕ ਰੂਪ ਧਾਰ ਲਿਆ ਹੈ। ਇਸ ਘਟਨਾ ਨੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਕਿਉਂਕਿ ਇੱਕ 12 ਸਾਲਾ ਸਕੂਲੀ ਵਿਦਿਆਰਥਣ ਦੀ ਮੌਤ ਹੋ ਚੁੱਕੀ ਹੈ, ਜਦਕਿ ਹੋਰ ਕਈ ਬੱਚੇ ਅਤੇ ਨੌਜਵਾਨ ਇਸ ਬਿਮਾਰੀ ਨਾਲ ਜੂਝ ਰਹੇ ਹਨ।
ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ 12 ਬੱਚਿਆਂ ਸਮੇਤ ਕੁੱਲ 15 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 6 ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਲੰਮੇ ਸਮੇਂ ਤੋਂ ਚੱਲ ਰਹੀ ਹੈ। ਗੰਦਲੇ ਜਾਂ ਸੰਭਾਵਿਤ ਤੌਰ ‘ਤੇ ਦੂਸ਼ਿਤ ਪਾਣੀ ਕਾਰਨ ਬੱਚਿਆਂ ਵਿੱਚ ਬੁਖਾਰ, ਪੇਟ ਦਰਦ, ਸਿਰ ਦਰਦ ਅਤੇ ਅੱਖਾਂ ਵਿੱਚ ਦਰਦ ਵਰਗੀਆਂ ਲੱਛਣ ਲਗਾਤਾਰ ਸਾਹਮਣੇ ਆ ਰਹੀਆਂ ਸਨ।
ਸਥਿਤੀ ਦੀ ਨਾਜ਼ੁਕੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਵਿੱਚ ਡੇਰਾ ਲਗਾ ਕੇ ਜਾਂਚ ਕਰ ਰਹੀਆਂ ਹਨ। ਘਰ-ਘਰ ਜਾ ਕੇ ਖੂਨ ਦੇ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪਾਣੀ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟਾਂ ਆਉਣ ਤੋਂ ਬਾਅਦ ਹੀ ਬਿਮਾਰੀ ਦੇ ਫੈਲਣ ਦਾ ਅਸਲ ਕਾਰਨ ਸਪਸ਼ਟ ਹੋਵੇਗਾ।
Get all latest content delivered to your email a few times a month.