ਤਾਜਾ ਖਬਰਾਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਖੁਸ਼ੀ ਪ੍ਰਗਟ ਕੀਤੀ, ਜਦੋਂ ਮਾਨਯੋਗ ਅਦਾਲਤ ਵੱਲੋਂ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਨੂੰ ਕਲੀਨ ਚਿੱਟ ਮਿਲੀ।
ਬੈਂਸ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ ਇੱਕ ਵਿਅਕਤੀ ਲਈ ਨਹੀਂ, ਸਗੋਂ ਸੱਚਾਈ ਅਤੇ ਇਮਾਨਦਾਰੀ ਲਈ ਵੱਡੀ ਜਿੱਤ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਬਣਾਈ ਗਈ ਕਥਿਤ ਸਾਜ਼ਿਸ਼ ਬੇਨਕਾਬ ਹੋ ਗਈ ਹੈ। ਬੈਂਸ ਮੁਤਾਬਕ ਅਦਾਲਤ ਦਾ ਇਹ ਨਤੀਜਾ ਲੋਕਤੰਤਰਕ ਮੁੱਲਾਂ ਦੀ ਪੁਸ਼ਟੀ ਕਰਦਾ ਹੈ ਅਤੇ ਸਿਆਸਤ ਵਿੱਚ ਸੱਚ ਦੀ ਅਹਿਮੀਅਤ ਨੂੰ ਦੁਬਾਰਾ ਦਰਸਾਉਂਦਾ ਹੈ।
Get all latest content delivered to your email a few times a month.