IMG-LOGO
ਹੋਮ ਪੰਜਾਬ: ਗੁਰਦਾਸਪੁਰ ਪੁਲਿਸ ਕਤਲ ਕਾਂਡ: ਤੀਜਾ ਮੁਲਜ਼ਮ ਇੰਦਰਜੀਤ ਸਿੰਘ ਅੰਮ੍ਰਿਤਸਰ ਤੋਂ...

ਗੁਰਦਾਸਪੁਰ ਪੁਲਿਸ ਕਤਲ ਕਾਂਡ: ਤੀਜਾ ਮੁਲਜ਼ਮ ਇੰਦਰਜੀਤ ਸਿੰਘ ਅੰਮ੍ਰਿਤਸਰ ਤੋਂ ਕਾਬੂ, ਆਈਐਸਆਈ ਲਿੰਕ ਦਾ ਦਾਅਵਾ

Admin User - Feb 27, 2026 09:37 PM
IMG

ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਕੇਸ ਦੇ ਤੀਜੇ ਦੋਸ਼ੀ ਇੰਦਰਜੀਤ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਅਨੁਸਾਰ ਖੁਫੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਟੀਮਾਂ ਨੇ ਉਸ ਨੂੰ ਕਾਬੂ ਕੀਤਾ।

ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ’ਤੇ ਹਮਲੇ ਦੌਰਾਨ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਦੌਰਾਨ ਪਹਿਲਾਂ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੇ ਪੁੱਛਗਿੱਛ ਵਿੱਚ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਦੇ ਨਾਮ ਬਿਆਨ ਕੀਤੇ ਸਨ।

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਮੁਲਜ਼ਮਾਂ ਦੇ ਸੰਪਰਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਸਨ। ਪੁਲਿਸ ਮੁਤਾਬਕ ਮੁੱਠਭੇੜ ਦੌਰਾਨ ਰਣਜੀਤ ਸਿੰਘ ਮਾਰਿਆ ਗਿਆ ਸੀ, ਜਦਕਿ ਦਿਲਾਵਰ ਸਿੰਘ ਪਹਿਲਾਂ ਹੀ ਹਿਰਾਸਤ ਵਿੱਚ ਹੈ ਅਤੇ ਇੰਦਰਜੀਤ ਸਿੰਘ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਮੁਲਜ਼ਮਾਂ ਨੂੰ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦਾ ਟਾਸਕ ਦਿੱਤਾ ਗਿਆ ਸੀ। ਸਥਾਨਕ ਹੋਣ ਕਰਕੇ ਉਨ੍ਹਾਂ ਨੇ ਰੇਕੀ ਕੀਤੀ ਅਤੇ ਮੌਕਾ ਮਿਲਣ ’ਤੇ ਹਮਲਾ ਕਰ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.