IMG-LOGO
ਹੋਮ ਪੰਜਾਬ: ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ: ਮੰਤਰੀਆਂ ਨੇ ਪਰਿਵਾਰਾਂ ਨਾਲ ਦੁੱਖ...

ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ: ਮੰਤਰੀਆਂ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ 1 ਕਰੋੜ ਮੁਆਵਜ਼ੇ ਦਾ ਕੀਤਾ ਐਲਾਨ

Admin User - Feb 28, 2026 08:38 PM
IMG

ਪੰਜਾਬ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸਨਮਾਨ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਸ਼ਹੀਦਾਂ ਦੇ ਘਰ ਪਹੁੰਚੇ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਕਈ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

ਮੰਤਰੀਆਂ ਨੇ ਕਿਹਾ ਕਿ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਨੇ ਫਰਜ਼ ਨਿਭਾਉਂਦਿਆਂ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ ਅਤੇ ਇਹ ਸ਼ਹਾਦਤ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਦੀ ਕਾਇਰਾਨਾ ਹਰਕਤ ਦੇ ਬਾਵਜੂਦ ਪੁਲਿਸ ਦਾ ਹੋਸਲਾ ਕਦੇ ਡਗਮਗਾਉਣ ਵਾਲਾ ਨਹੀਂ।

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਹਰ ਪਰਿਵਾਰ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ।

ਮੰਤਰੀਆਂ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਸਮੇਂ ਸਿਆਸਤ ਕਰਨ ਦੀ ਬਜਾਏ ਸਭ ਨੂੰ ਸ਼ਹੀਦ ਪਰਿਵਾਰਾਂ ਦਾ ਸਹਾਰਾ ਬਣਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਤਾਕਤਾਂ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਪਾਕਿਸਤਾਨ ਆਧਾਰਿਤ ਆਈ.ਐੱਸ.ਆਈ ਵੱਲੋਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੋਹਰਾਇਆ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹਾਦਰੀ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਅਮਨ-ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਨੂੰ ਕਦੇ ਬਖ਼ਸ਼ਿਆ ਨਹੀਂ ਜਾਵੇਗਾ।

ਸ਼ੈਰੀ ਕਲਸੀ ਨੇ ਵੀ ਕਿਹਾ ਕਿ ਕੁਝ ਤਾਕਤਾਂ ਸੂਬੇ ਵਿੱਚ ਨਸ਼ੇ ਅਤੇ ਗੈਂਗਸਟਰ ਕਲਚਰ ਨੂੰ ਵਧਾਵਾ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਰਕਾਰ ਅਤੇ ਪੁਲਿਸ ਮਿਲ ਕੇ ਇਸ ਨੂੰ ਨਾਕਾਮ ਬਣਾਉਣਗੇ।

ਆਗੂਆਂ ਨੇ ਅਖੀਰ ਵਿੱਚ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਇਜ਼ਤ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.