IMG-LOGO
ਹੋਮ ਪੰਜਾਬ: ਹੋਲਾ-ਮਹੱਲਾ ਦੇ ਕੌਮੀ ਜੋੜ-ਮੇਲੇ ਦੀ ਅੱਜ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ...

ਹੋਲਾ-ਮਹੱਲਾ ਦੇ ਕੌਮੀ ਜੋੜ-ਮੇਲੇ ਦੀ ਅੱਜ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਸਮੀ ਆਰੰਭਤਾ

Admin User - Mar 01, 2026 07:27 PM
IMG

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ ( ਚੋਵੇਸ਼ ਲਟਾਵਾ )-

ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਜਾਹੋ-ਜਲਾਲ ਦੇ ਪ੍ਰਤੀਕ ਜੋੜ-ਮੇਲਾ ਹੋਲਾ-ਮਹੱਲਾ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਤਿੰਨ ਰੋਜ਼ਾ ਪੜਾਅ ਦਾ ਆਗਾਜ਼ ਭਲ੍ਹਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੋਵੇਗਾ। ਇਸ ਤੋਂ ਪਹਿਲਾਂ ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਸਮਾਪਤ ਹੋ ਗਿਆ। 

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੀ ਰਸਮੀ ਆਰੰਭਤਾ ਤੋਂ ਪਹਿਲਾਂ ਅੱਜ ਸ਼ਾਮ ਧਾਰਮਿਕ ਸਮਾਗਮਾਂ ਦੀ ਆਰੰਭਤਾ ਹੋ ਗਈ। ਇਸ ਮੌਕੇ ਚੂੜਾਮਣੀ ਕਵੀ ਭਾਈ ਸੰਤੋਖ ਸਿੰਘ ਰਚਿਤ ਸ੍ਰੀ ਗੁਰਪ੍ਰਤਾਪ ਸੂਰਜ ਗ੍ਰੰਥ ਦੀ ਪਿਛਲੇ 7 ਸਾਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੀ ਲੜੀਵਾਰ ਇਤਿਹਾਸਕ ਕਥਾ ਦੀ ਸਮਾਪਤੀ ਹੋਈ ਅਤੇ ਭਾਈ ਰਤਨ ਸਿੰਘ ਭੰਗੂ ਰਚਿਤ ਸ੍ਰੀ ਗੁਰੂ ਪੰਥ ਪ੍ਰਕਾਸ਼ ਦੀ ਲੜੀਵਾਰ ਇਤਿਹਾਸਕ ਕਥਾ ਦੀ ਆਰੰਭਤਾ ਹੋਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਫਲਾਇੰਗ ਸ. ਗੁਰਨਾਮ ਸਿੰਘ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਐਡਵੋਕੇਟ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.