ਤਾਜਾ ਖਬਰਾਂ
ਬਲਾਚੌਰ ਤੋਂ ਭੱਦੀ ਰੋਡ ‘ਤੇ ਸਥਿਤ ਇੱਕ ਮੈਰਿਜ ਪੈਲਸ ਵਿੱਚ ਹੋ ਰਹੇ ਵਿਆਹ ਸਮਾਗਮ ਦੌਰਾਨ ਅਚਾਨਕ ਗੋਲੀ ਚੱਲਣ ਨਾਲ ਹੜਕੰਪ ਮਚ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸਮਾਗਮ ਵਿੱਚ ਮੌਜੂਦ ਇੱਕ ਰਿਸ਼ਤੇਦਾਰ ਦੇ ਲਾਇਸੈਂਸੀ ਰਿਵਾਲਵਰ ਵਿਚੋਂ ਗੋਲੀ ਚੱਲ ਗਈ, ਜੋ ਸੜੋਆ ਪਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਲੱਗੀ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਘਟਨਾ ਤੋਂ ਤੁਰੰਤ ਬਾਅਦ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕਰਦੇ ਹੋਏ ਗਵਾਹਾਂ ਦੇ ਬਿਆਨ ਦਰਜ ਕੀਤੇ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਪੂਰੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਇੱਕ ਵਾਰ ਫਿਰ ਜਨਤਕ ਥਾਵਾਂ ‘ਤੇ ਹਥਿਆਰਾਂ ਦੀ ਲਾਪਰਵਾਹ ਵਰਤੋਂ ਬਾਰੇ ਚਿੰਤਾ ਪੈਦਾ ਕਰਦੀ ਹੈ, ਖਾਸ ਕਰਕੇ ਜਦੋਂ ਸਰਕਾਰ ਵੱਲੋਂ ਐਸੀ ਥਾਵਾਂ ‘ਤੇ ਲਾਇਸੈਂਸੀ ਹਥਿਆਰ ਲਿਜਾਣ ‘ਤੇ ਪਾਬੰਦੀ ਲਾਗੂ ਹੈ।
Get all latest content delivered to your email a few times a month.