IMG-LOGO
ਹੋਮ ਪੰਜਾਬ: ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511...

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Admin User - Mar 05, 2026 07:19 PM
IMG

ਚੰਡੀਗੜ੍ਹ, 5 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।


ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।


ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ।


ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 138 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ। 


ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ " ਯੁੱਧ ਨਸ਼ਿਆਂ ਵਿਰੁੱਧ" 369ਵੇਂ ਦਿਨ ਵੀ ਜਾਰੀ ਰੱਖੀ ਹੈ ਰੱਖਦਿਆਂ ਅੱਜ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 545 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ, 1515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3220 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 369 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52,280 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.