IMG-LOGO
ਹੋਮ ਪੰਜਾਬ: ਪੰਜਾਬ ਬਜਟ ਇਜਲਾਸ ਦਾ ਹੰਗਾਮੇਦਾਰ ਆਗਾਜ਼: ਗਵਰਨਰ ਦੇ ਭਾਸ਼ਣ ਦੌਰਾਨ...

ਪੰਜਾਬ ਬਜਟ ਇਜਲਾਸ ਦਾ ਹੰਗਾਮੇਦਾਰ ਆਗਾਜ਼: ਗਵਰਨਰ ਦੇ ਭਾਸ਼ਣ ਦੌਰਾਨ ਕਾਂਗਰਸ ਦਾ ਵਾਕਆਊਟ, ਅਮਨ ਅਰੋੜਾ ਨੇ ਵਿਰੋਧੀ ਧਿਰ ਨੂੰ ਲਿਆ ਲੰਮੇ ਹੱਥੀਂ

Admin User - Mar 06, 2026 01:45 PM
IMG

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਭਾਰੀ ਹੰਗਾਮੇ ਨਾਲ ਸ਼ੁਰੂ ਹੋਇਆ। ਰਾਸ਼ਟਰ ਗਾਣ ਤੋਂ ਤੁਰੰਤ ਬਾਅਦ ਜਿਵੇਂ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ, ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਰਾਜਪਾਲ ਵੱਲੋਂ ਵਾਰ-ਵਾਰ ਸਮਾਂ ਦੇਣ ਦੇ ਭਰੋਸੇ ਦੇ ਬਾਵਜੂਦ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਜਾਰੀ ਰੱਖਿਆ ਅਤੇ ਅੰਤ ਵਿੱਚ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।


ਲੋਕਤੰਤਰ ਦਾ ਘਾਣ ਕਰ ਰਹੀ ਹੈ ਕਾਂਗਰਸ: ਅਮਨ ਅਰੋੜਾ

ਸਦਨ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਵਤੀਰੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰੀ ਪ੍ਰਕਿਰਿਆ ਦਾ ਘਾਣ ਕਰ ਰਹੀ ਹੈ ਅਤੇ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਹੱਲਾ-ਗੁੱਲਾ ਕਰ ਰਹੀ ਹੈ। ਅਰੋੜਾ ਨੇ ਕਿਹਾ, “ਰਾਜਪਾਲ ਕਿਸੇ ਪਾਰਟੀ ਦੇ ਨਹੀਂ ਬਲਕਿ ਸੰਵਿਧਾਨਕ ਮੁਖੀ ਹਨ, ਉਨ੍ਹਾਂ ਦੇ ਭਾਸ਼ਣ ਵਿੱਚ ਵਿਘਨ ਪਾਉਣਾ ਬੇਹੱਦ ਮੰਦਭਾਗਾ ਹੈ।”


ਮੰਤਰੀ ਨੇ ਗਿਣਾਈਆਂ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ

ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ, ਜਿਨ੍ਹਾਂ ਦਾ ਵੇਰਵਾ ਰਾਜਪਾਲ ਆਪਣੇ ਭਾਸ਼ਣ ਵਿੱਚ ਦੇ ਰਹੇ ਸਨ। ਉਨ੍ਹਾਂ ਮੁੱਖ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ:


15,000 ਨਵੀਆਂ ਭਰਤੀਆਂ, 12,000 ਅਧਿਆਪਕ ਪੱਕੇ ਕੀਤੇ ਅਤੇ ਅਧਿਆਪਕਾਂ ਨੂੰ ਵਿਦੇਸ਼ੀ ਸਿਖਲਾਈ ਲਈ ਭੇਜਿਆ।


ਸੂਬੇ ਵਿੱਚ 900 ਦੇ ਕਰੀਬ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਗਿਆ ਹੈ।


90 ਫ਼ੀਸਦੀ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਨਹਿਰੀ ਪਾਣੀ ਖੇਤਾਂ ਦੇ ਆਖਰੀ ਕੋਨੇ ਤੱਕ ਪਹੁੰਚਾਇਆ ਗਿਆ ਹੈ।


ਬਿਨਾਂ ਕਿਸੇ ਸਿਫਾਰਸ਼ ਜਾਂ ਪੈਸੇ ਦੇ, ਕਾਬਲੀਅਤ ਦੇ ਆਧਾਰ 'ਤੇ 60,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।


"ਵਿਰੋਧੀ ਧਿਰ ਨੂੰ ਹਜ਼ਮ ਨਹੀਂ ਹੋ ਰਹੀ ਤਰੱਕੀ"

ਮੰਤਰੀ ਅਰੋੜਾ ਨੇ ਅਕਾਲੀ-ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਵਿੱਚ ਧੱਕਿਆ, ਉਨ੍ਹਾਂ ਨੂੰ ਅੱਜ ਸਰਕਾਰ ਦੀਆਂ ਮੁਹਿੰਮਾਂ ਅਤੇ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ 'ਤੇ ਖਰੀ ਉਤਰੇਗੀ ਅਤੇ ਬਜਟ ਵਿੱਚ ਲੋਕ ਹਿੱਤੂ ਫੈਸਲੇ ਲਏ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.