IMG-LOGO
ਹੋਮ ਪੰਜਾਬ: ਗੋਨਿਆਣਾ ਨੇੜੇ ਦਰਦਨਾਕ ਸੜਕ ਹਾਦਸਾ: ਤੇਲ ਟੈਂਕਰ ਦੀ ਟੱਕਰ ਨਾਲ...

ਗੋਨਿਆਣਾ ਨੇੜੇ ਦਰਦਨਾਕ ਸੜਕ ਹਾਦਸਾ: ਤੇਲ ਟੈਂਕਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ

Admin User - Mar 06, 2026 05:15 PM
IMG

ਗੋਨਿਆਣਾ ਇਲਾਕੇ ਦੇ ਪਿੰਡ ਬਲਾਹੜ ਵਿੰਝੂ ਨੇੜੇ ਗੁਰਦੁਆਰਾ ਸਾਹਿਬ ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੋਨਿਆਣਾ ਕਲਾਂ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਮੋਟਰਸਾਈਕਲ ‘ਤੇ ਸੜਕ ਕਿਨਾਰੇ ਖੜ੍ਹਾ ਹੋ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ ਇੱਕ ਅਣਪਛਾਤੇ ਤੇਲ ਟੈਂਕਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗੁਲਜ਼ਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਟੈਂਕਰ ਚਾਲਕ ਮੌਕੇ ਤੋਂ ਟੈਂਕਰ ਸਮੇਤ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਕਰਨ ਤੋਂ ਬਾਅਦ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਫਰਾਰ ਟੈਂਕਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.