IMG-LOGO
ਹੋਮ ਪੰਜਾਬ: ਪਟਿਆਲਾ ਦੇ ਸਨੌਰ ਰੋਡ ‘ਤੇ ਦਰੱਖਤ ਨਾਲ ਲਟਕਦੀ ਮਿਲੀ ਪ੍ਰਵਾਸੀ...

ਪਟਿਆਲਾ ਦੇ ਸਨੌਰ ਰੋਡ ‘ਤੇ ਦਰੱਖਤ ਨਾਲ ਲਟਕਦੀ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

Admin User - Mar 06, 2026 05:56 PM
IMG

ਪਟਿਆਲਾ ਦੇ ਸਨੌਰ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਬਜ਼ੀ ਮੰਡੀ ਦੇ ਸਾਹਮਣੇ ਇਕ ਦਰੱਖਤ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਲਟਕਦੀ ਹੋਈ ਮਿਲੀ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਣ ‘ਤੇ ਸਦਰ ਥਾਣੇ ਦੀ ਪੁਲਿਸ ਫੌਰੀ ਤੌਰ ‘ਤੇ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਸਦਰ ਥਾਣੇ ਦੇ ਐਸ.ਐਚ.ਓ. ਗੁਰਮੀਤ ਸਿੰਘ ਨੂੰ ਕੰਟਰੋਲ ਰੂਮ ਵੱਲੋਂ ਫੋਨ ਕਾਲ ਮਿਲੀ ਸੀ ਕਿ ਸਨੌਰ ਰੋਡ ਸਥਿਤ ਸਬਜ਼ੀ ਮੰਡੀ ਦੇ ਸਾਹਮਣੇ ਇਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਇਸ ‘ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋ ਹੈੱਡ ਕਾਂਸਟੇਬਲਾਂ ਅਤੇ ਏ.ਐਸ.ਆਈ. ਗੁਰਜੀਤ ਸਿੰਘ ਨੂੰ ਮੌਕੇ ‘ਤੇ ਭੇਜਿਆ ਗਿਆ।

ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ (ਉਮਰ ਕਰੀਬ 55 ਸਾਲ) ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਪ੍ਰਵਾਸੀ ਮਜ਼ਦੂਰ ਸੀ ਅਤੇ ਇੱਥੇ ਮਜ਼ਦੂਰੀ ਕਰਦਾ ਸੀ। ਘਟਨਾ ਵੇਲੇ ਮ੍ਰਿਤਕ ਦਾ ਬੇਟਾ ਅਤੇ ਭਤੀਜਾ ਵੀ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਵੱਲੋਂ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਗਏ ਹਨ।

ਪੁਲਿਸ ਨੂੰ ਮੌਕੇ ਤੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਰੇਸ਼ ਕੁਮਾਰ ਨੂੰ ਸ਼ਰਾਬ ਪੀਣ ਦੀ ਆਦਤ ਸੀ ਅਤੇ ਉਹ ਅੱਜ ਸਵੇਰੇ ਕਰੀਬ 8 ਵਜੇ ਘਰ ਤੋਂ ਸ਼ਰਾਬ ਪੀ ਕੇ ਨਿਕਲਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.