IMG-LOGO
ਹੋਮ ਪੰਜਾਬ: ਜਲੰਧਰ ’ਚ ਬੇਕਾਬੂ ਫਾਰਚੂਨਰ ਦੀ ਟੱਕਰ ਨਾਲ ਈ-ਰਿਕਸ਼ਾ ਉਲਟਿਆ, ਦਾਦੀ-ਪੋਤੀ...

ਜਲੰਧਰ ’ਚ ਬੇਕਾਬੂ ਫਾਰਚੂਨਰ ਦੀ ਟੱਕਰ ਨਾਲ ਈ-ਰਿਕਸ਼ਾ ਉਲਟਿਆ, ਦਾਦੀ-ਪੋਤੀ ਦੀ ਮੌਤ

Admin User - Mar 07, 2026 05:42 PM
IMG

ਜਲੰਧਰ ਦੇ ਲੈਦਰ ਕੰਪਲੈਕਸ ਰੋਡ ’ਤੇ ਐਮਐਸ ਫਾਰਮ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦਾਦੀ ਅਤੇ ਪੋਤੀ ਦੀ ਮੌਤ ਹੋ ਗਈ, ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕਾਂ ਦੀ ਪਛਾਣ 52 ਸਾਲਾ ਸ਼ੀਤਲ ਸ਼ਰਮਾ ਅਤੇ ਉਸ ਦੀ 10 ਸਾਲਾ ਪੋਤੀ ਮਾਹੀ ਵਜੋਂ ਹੋਈ ਹੈ, ਜੋ ਪਾਰਸ ਸਟੇਟ ਦੇ ਰਹਿਣ ਵਾਲੇ ਸਨ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਬਸਤੀ ਬਾਵਾ ਖੇਲਾ ਪੁਲਿਸ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਰ ਚਾਲਕ ’ਤੇ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਦੇ ਦੋਸ਼ ਲਗਾਏ। ਪੁਲਿਸ ਵੱਲੋਂ ਢੁਕਵੀਂ ਕਾਰਵਾਈ ਦਾ ਭਰੋਸਾ ਦੇਣ ਉਪਰੰਤ ਹਾਲਾਤ ਕਾਬੂ ਵਿੱਚ ਆਏ।

ਜ਼ਖਮੀ ਈ-ਰਿਕਸ਼ਾ ਚਾਲਕ ਸੌਰਭ ਨੇ ਦੱਸਿਆ ਕਿ ਉਹ ਆਪਣੀ ਮਾਂ ਅਤੇ ਧੀ ਨਾਲ ਬਾਬੂ ਜਗਜੀਵਨ ਰਾਮ ਚੌਕ ਨੇੜੇ ਸਬਜ਼ੀਆਂ ਖਰੀਦਣ ਗਿਆ ਸੀ। ਸਬਜ਼ੀਆਂ ਲੈ ਕੇ ਵਾਪਸੀ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਸ਼ੀਤਲ ਸ਼ਰਮਾ ਅਤੇ ਮਾਹੀ ਨੇ ਦਮ ਤੋੜ ਦਿੱਤਾ।

ਏਸੀਪੀ ਬੈਸਟ ਆਤਿਸ਼ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.