ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026 ਵਿੱਚ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਫੈਸਲੇ ਕੀਤੇ ਗਏ ਹਨ। ਸਰਕਾਰ ਨੇ ਖੇਤੀਬਾੜੀ ਲਈ ਕੁੱਲ 15,377 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਦਾ ਮਕਸਦ ਕਿਸਾਨਾਂ ਦੀ ਆਮਦਨ ਵਧਾਉਣਾ, ਖੇਤੀ ਦੀ ਲਾਗਤ ਘਟਾਉਣਾ ਅਤੇ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨਾ ਹੈ।
ਬਜਟ ਅਨੁਸਾਰ ਬੀਟੀ ਕਪਾਹ (BT Cotton) ਦੀ ਕਾਸ਼ਤ ਨੂੰ ਪ੍ਰੋਤਸਾਹਨ ਦੇਣ ਲਈ ਸਰਕਾਰ ਵੱਲੋਂ 33 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਰਮੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 19 ਫੀਸਦੀ ਵਧੀਆ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਕਪਾਹ ਦੀ ਪੈਦਾਵਾਰ ਵਿੱਚ ਵਾਧਾ ਹੋ ਸਕੇ।
ਕਿਸਾਨਾਂ ਨੂੰ ਆਧੁਨਿਕ ਖੇਤੀ ਯੰਤਰ ਖਰੀਦਣ ਲਈ ਵੀ ਸਰਕਾਰ ਵੱਲੋਂ ਮਦਦ ਦਿੱਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਮਸ਼ੀਨਰੀ 'ਤੇ 7,715 ਕਰੋੜ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ, ਜਿਸ ਨਾਲ ਕਿਸਾਨ ਨਵੀਂ ਤਕਨਾਲੋਜੀ ਨੂੰ ਅਪਣਾ ਕੇ ਆਪਣੀ ਉਤਪਾਦਕਤਾ ਵਧਾ ਸਕਣਗੇ।
ਇਸ ਦੇ ਨਾਲ ਹੀ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ 'ਤੇ ਵੀ ਕਿਸਾਨਾਂ ਨੂੰ ਪ੍ਰੋਤਸਾਹਨ ਦੇਣ ਲਈ 600 ਰੁਪਏ ਦੀ ਸਬਸਿਡੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ, ਤਾਂ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਣ ਦੀ ਰੱਖਿਆ ਹੋ ਸਕੇ।
ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਨਾਲ-ਨਾਲ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
Get all latest content delivered to your email a few times a month.