IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ...

ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ, ਮਹਿਲਾਵਾਂ ਨੂੰ ਮਿਲਣਗੇ 1000 ਰੁਪਏ ਮਹੀਨਾ

Admin User - Mar 08, 2026 03:11 PM
IMG

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੀਆਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਇੱਕ ਵੱਡਾ ਐਲਾਨ ਕਰਦਿਆਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਯੋਜਨਾ ਅਧੀਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਲਈ ਖ਼ਾਸ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂੰ ਹੋਰ ਵਧੇਰੇ ਆਰਥਿਕ ਮਦਦ ਮਿਲ ਸਕੇ।

ਵਿੱਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਪ੍ਰੈਲ ਮਹੀਨੇ ਤੋਂ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਲਗਭਗ 9300 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਰਕਾਰੀ ਨੌਕਰੀ ਕਰ ਰਹੀਆਂ ਮਹਿਲਾਵਾਂ ਜਾਂ ਰਿਟਾਇਰ ਹੋ ਚੁੱਕੀਆਂ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਸਰਕਾਰ ਦਾ ਮਕਸਦ ਇਸ ਯੋਜਨਾ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਮਹਿਲਾਵਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.