ਤਾਜਾ ਖਬਰਾਂ
ਚੰਡੀਗੜ੍ਹ, 8 ਮਾਰਚ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਮਗਰੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਸਮੇਂ ਲੋਕਾਂ ਨਾਲ ਕੀਤੀਆਂ ਵੱਡੀਆਂ ਗਾਰੰਟੀਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਪੰਜਵੀਂ ਗਾਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ, ਜੋ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਲੋਕ-ਹਿਤੈਸ਼ੀ ਬਜਟ ਹੈ, ਜਿਸ ਵਿੱਚ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਹਕੀਕਤ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੰਨੀਆਂ ਗਾਰੰਟੀਆਂ ਦੇ ਆਧਾਰ ‘ਤੇ ਪਾਰਟੀ ਨੇ ਸੱਤਾ ਹਾਸਲ ਕੀਤੀ ਸੀ, ਉਹ ਸਾਰੀਆਂ ਹੁਣ ਪੂਰੀਆਂ ਹੋ ਚੁੱਕੀਆਂ ਹਨ ਅਤੇ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
Get all latest content delivered to your email a few times a month.