IMG-LOGO
ਹੋਮ ਪੰਜਾਬ: ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

Admin User - Mar 08, 2026 09:52 PM
IMG

 ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕਰਦਿਆਂ ਸਮਾਜ ਦੀ ਨਿਸ਼ਕਾਮ ਤੇ ਸੁਹਿਰਦ ਸੇਵਾ ਕਰਨ ਲਈ ਵੱਕਾਰੀ ਡਾਇਰੈਕਟਰ ਐਵਾਰਡ ਹਾਸਲ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ ਮੁੱਖ ਸਕੱਤਰ ਨੂੰ ਉਨ੍ਹਾਂ ਦੀ ਵਿਦਿਅਕ ਸੰਸਥਾ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਵੱਲੋਂ ਦਿੱਤਾ ਗਿਆ ਹੈ, ਜਿੱਥੋਂ ਉਨ੍ਹਾਂ ਨੇ ਮਾਈਨਿੰਗ ਇੰਜੀਨੀਅਰਿੰਗ (1989 ਬੈਚ) ਵਿੱਚ ਬੀ. ਟੈਕ ਦੀ ਡਿਗਰੀ ਹਾਸਲ ਕੀਤੀ ਸੀ।

ਕੇ.ਏ.ਪੀ. ਸਿਨਹਾ ਨੂੰ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ, ਜੋ ਲੀਡਰਸ਼ਿਪ ਗੁਣਾਂ ਨੂੰ ਸਪਸ਼ਟ ਰੂਪ ’ਚ ਪ੍ਰਦਰਸ਼ਿਤ ਕਰਦਿਆਂ ਹੋਰਨਾਂ ਨੂੰ ਪ੍ਰੇਰਿਤ ਕਰਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.