ਤਾਜਾ ਖਬਰਾਂ
ਹਰਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਵਿੱਚ ਅੱਜ ਸਵੇਰੇ-ਸਵੇਰੇ ਧਰਤੀ ਹਿੱਲ ਗਈ। ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਅਨੁਸਾਰ, ਇਸ ਭੂਚਾਲ ਦਾ ਕੇਂਦਰ ਰੇਵਾੜੀ ਸੀ। ਭੂਚਾਲ ਦੀ ਤੀਬਰਤਾ 2.8 ਮਾਪੀ ਗਈ ਹੈ ਅਤੇ ਇਸ ਦਾ ਕੇਂਦਰ ਜ਼ਮੀਨ ਦੇ ਅੰਦਰ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰੂਗ੍ਰਾਮ ਅਤੇ ਰੇਵਾੜੀ ਵਿੱਚ ਲੋਕਾਂ ਨੇ ਘਰਾਂ ਦੇ ਪੱਖੇ ਹਿੱਲਦੇ ਹੋਏ ਦੇਖੇ।
Get all latest content delivered to your email a few times a month.