ਤਾਜਾ ਖਬਰਾਂ
ਪੰਜਾਬੀ ਫਿਲਮ ਜਗਤ ਦੀ ਮਸ਼ਹੂਰ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਦੇ ਪਰਿਵਾਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਫਿਲਮ ‘ਨਿੱਕਾ ਜ਼ੈਲਦਾਰ’ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਨਿਸ਼ਾ ਬਾਨੋ ਦੀ ਮਾਤਾ ਮਜੀਦਾ ਬੇਗ਼ਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਪੰਜਾਬੀ ਸਿਨੇਮਾ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।
ਅਦਾਕਾਰਾ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਬੇਹੱਦ ਭਾਵੁਕ ਪੋਸਟ ਸਾਂਝੀ ਕਰਦਿਆਂ ਇਸ ਘਾਟੇ ਬਾਰੇ ਜਾਣਕਾਰੀ ਦਿੱਤੀ। ਨਿਸ਼ਾ ਨੇ ਆਪਣਾ ਦਰਦ ਬਿਆਨ ਕਰਦਿਆਂ ਲਿਖਿਆ, "ਇੱਕ ਮਾਂ ਹੀ ਤਾਂ ਰਹਿ ਗਈ ਸੀ ਰੱਬਾ।" ਅਦਾਕਾਰਾ ਦੀ ਇਸ ਪੋਸਟ 'ਤੇ ਕਲਾਕਾਰ ਭਾਈਚਾਰੇ ਅਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਅਫ਼ਸੋਸ ਪ੍ਰਗਟਾਇਆ ਜਾ ਰਿਹਾ ਹੈ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਮਾਤਾ ਮਜੀਦਾ ਬੇਗ਼ਮ ਦਾ ਇੰਤਕਾਲ 8 ਮਾਰਚ ਨੂੰ ਹੋਇਆ ਹੈ। ਉਹਨਾਂ ਦੀ ਮੱਗਫ਼ਿਰਤ ਦੀ ਦੁਆ (ਕੁਲ) 10 ਮਾਰਚ 2026, ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਵਿਸ਼ਵਕਰਮਾ ਭਵਨ, ਮਾਨਸਾ ਵਿਖੇ ਪੜ੍ਹਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਫਿਲਮਾਂ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ ਹੈ। ਮਾਤਾ ਦੇ ਅਚਾਨਕ ਚਲੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Get all latest content delivered to your email a few times a month.