ਤਾਜਾ ਖਬਰਾਂ
ਕਪੂਰਥਲਾ ਪੁਲਿਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਸੁਲਤਾਨਪੁਰ ਲੋਧੀ ਖੇਤਰ ਵਿੱਚ ਲੁੱਟ ਦੀ ਬਣਾਈ ਗਈ ਝੂਠੀ ਕਹਾਣੀ ਦਾ ਭੰਡਾਫੋੜ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ RBL Finserve Limited Bank ਦੇ ਦੋ ਕਰਮਚਾਰੀਆਂ ਨੇ ਮਿਲੀਭੁਗਤ ਕਰਕੇ ਕੁਲੈਕਸ਼ਨ ਦੀ ਰਕਮ ਹੜਪਣ ਲਈ ਲੁੱਟ ਦੀ ਫਰਜ਼ੀ ਘਟਨਾ ਬਣਾਈ ਸੀ। ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਰਕਮ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾੜੇ ਅਨਸਰਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ’ਤੇ ਨਕੇਲ ਕੱਸਣ ਲਈ ਚਲ ਰਹੀ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੁਲਿਸ ਕਪਤਾਨ ਧਰੇਂਦਰ ਵਰਮਾ (IPS) ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਟੀਮ ਨੇ ਇੰਸਪੈਕਟਰ ਹਰਿੰਦਰ ਸਿੰਘ ਦੀ ਰਹਿਨੁਮਾਈ ਵਿੱਚ ਇਹ ਕਾਰਵਾਈ ਅੰਜਾਮ ਦਿੱਤੀ।
ਪੁਲਿਸ ਮੁਤਾਬਕ 6 ਮਾਰਚ 2026 ਨੂੰ ਨਿਰਦੇਸ਼ ਕੁਮਾਰ, ਜੋ ਕਿ RBL Finserve Limited Bank ਦੀ ਸੁਲਤਾਨਪੁਰ ਲੋਧੀ ਬ੍ਰਾਂਚ ਵਿੱਚ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਹੈ, ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੇ ਦੱਸਿਆ ਕਿ ਬੈਂਕ ਵਿੱਚ ਕੁਲੈਕਸ਼ਨ ਦਾ ਕੰਮ ਕਰਨ ਵਾਲੇ ਕਰਮਚਾਰੀ ਨਿਸ਼ਾਨ ਸਿੰਘ ਨੇ ਦੱਸਿਆ ਸੀ ਕਿ 5 ਮਾਰਚ ਦੀ ਰਾਤ ਕਰੀਬ 8 ਵਜੇ ਜਦੋਂ ਉਹ ਪਿੰਡ ਜੱਬੋਵਾਲ ਨੇੜੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਹਮਲਾ ਕਰਕੇ ਉਸਨੂੰ ਕਣਕ ਦੇ ਖੇਤ ਵਿੱਚ ਸੁੱਟ ਦਿੱਤਾ ਅਤੇ ਦਾਤਰ ਦੀ ਨੋਕ ’ਤੇ ਉਸ ਕੋਲੋਂ 2 ਲੱਖ 73 ਹਜ਼ਾਰ 950 ਰੁਪਏ ਲੁੱਟ ਕੇ ਫਰਾਰ ਹੋ ਗਏ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸੁਲਤਾਨਪੁਰ ਲੋਧੀ ਵਿੱਚ ਮੁਕੱਦਮਾ ਨੰਬਰ 48 ਮਿਤੀ 06-03-2026 ਧਾਰਾ 307 ਅਤੇ 3(5) BNS ਤਹਿਤ ਦਰਜ ਕਰਕੇ ASI ਦਿਲਬਾਗ ਸਿੰਘ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਤਫਤੀਸ਼ ਦੌਰਾਨ ਪੁਲਿਸ ਨੂੰ ਸ਼ੱਕ ਹੋਇਆ ਅਤੇ ਗਹਿਰਾਈ ਨਾਲ ਕੀਤੀ ਜਾਂਚ ਵਿੱਚ ਪਤਾ ਲੱਗਾ ਕਿ ਲੁੱਟ ਦੀ ਇਹ ਘਟਨਾ ਪੂਰੀ ਤਰ੍ਹਾਂ ਫਰਜ਼ੀ ਸੀ। ਦਰਅਸਲ ਬੈਂਕ ਦੇ ਹੀ ਦੋ ਕਰਮਚਾਰੀਆਂ ਨੇ ਮਿਲ ਕੇ ਕੁਲੈਕਸ਼ਨ ਦੀ ਰਕਮ ਗਬਨ ਕਰਨ ਲਈ ਇਹ ਸਾਜ਼ਿਸ਼ ਰਚੀ ਸੀ।
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਿਸ਼ਾਨ ਸਿੰਘ ਅਤੇ ਉਸਦੇ ਸਾਥੀ ਲਵਪ੍ਰੀਤ ਸਿੰਘ ਨੂੰ 7 ਮਾਰਚ 2026 ਨੂੰ ਗ੍ਰਿਫ਼ਤਾਰ ਕਰ ਲਿਆ। ਦੋਵੇਂ ਮੁਲਜ਼ਮ RBL Finserve Limited Bank ਦੀ ਸੁਲਤਾਨਪੁਰ ਲੋਧੀ ਬ੍ਰਾਂਚ ਵਿੱਚ ਲੋਨ ਰਿਕਵਰੀ ਦਾ ਕੰਮ ਕਰਦੇ ਸਨ।
ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ ਦੋਸ਼ੀਆਂ ਕੋਲੋਂ 2 ਲੱਖ 65 ਹਜ਼ਾਰ ਰੁਪਏ ਨਕਦ, ਸੈਮਸੰਗ ਕੰਪਨੀ ਦਾ ਇੱਕ ਟੈਬ ਅਤੇ ਇੱਕ KYC ਡਿਵਾਈਸ ਵੀ ਬਰਾਮਦ ਕੀਤਾ ਹੈ। ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ:
ਬਰਾਮਦਗੀ:
Get all latest content delivered to your email a few times a month.