ਤਾਜਾ ਖਬਰਾਂ
ਹੁਸ਼ਿਆਰਪੁਰ, 9 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਇਕ ਨਵਜੰਮੀ ਬੱਚੀ ਨੂੰ ਲਾਵਾਰਿਸ ਹਾਲਤ ਵਿੱਚ ਬਰਾਮਦ ਕਰਕੇ ਬਾਲ ਭਲਾਈ ਕਮੇਟੀ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਇਹ ਬੱਚੀ 8 ਮਾਰਚ 2026 ਨੂੰ ਪਿੰਡ ਪਰਸੋਤਾ, ਥਾਣਾ ਚੱਬੇਵਾਲ ਦੇ ਇਲਾਕੇ ਤੋਂ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਚੱਬੇਵਾਲ ਵਿੱਚ ਰਪਟ ਨੰਬਰ 28 ਮਿਤੀ 8 ਮਾਰਚ 2026 ਦਰਜ ਕੀਤੀ ਗਈ ਹੈ। ਬੱਚੀ ਦੀ ਪਛਾਣ ਅਤੇ ਉਸਦੇ ਪਰਿਵਾਰ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਜਾਰੀ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਨਵਜੰਮੀ ਬੱਚੀ ਜਾਂ ਉਸਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਦਫ਼ਤਰ ਬਾਲ ਭਲਾਈ ਕਮੇਟੀ, ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਬੱਚੀ ਦੇ ਮਾਪਿਆਂ ਜਾਂ ਸਬੰਧੀਆਂ ਤੱਕ ਪਹੁੰਚ ਬਣਾਈ ਜਾ ਸਕੇ।
Get all latest content delivered to your email a few times a month.