IMG-LOGO
ਹੋਮ ਪੰਜਾਬ: ਬਠਿੰਡਾ-ਬਰਨਾਲਾ ਹਾਈਵੇ ‘ਤੇ ਦਰਦਨਾਕ ਹਾਦਸਾ, ਕਾਰ ਦੀ ਟੱਕਰ ਨਾਲ ਪਤੀ-ਪਤਨੀ...

ਬਠਿੰਡਾ-ਬਰਨਾਲਾ ਹਾਈਵੇ ‘ਤੇ ਦਰਦਨਾਕ ਹਾਦਸਾ, ਕਾਰ ਦੀ ਟੱਕਰ ਨਾਲ ਪਤੀ-ਪਤਨੀ ਅਤੇ 3 ਸਾਲਾ ਧੀ ਦੀ ਮੌਤ

Admin User - Mar 09, 2026 08:20 PM
IMG

ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਤਿੰਨ ਸਾਲਾਂ ਦੀ ਧੀ ਦੀ ਜਾਨ ਚਲੀ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜਾ ਟੱਕਰ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਵਜੋਂ ਹੋਈ ਹੈ। ਦੋਵੇਂ ਆਪਣੇ ਪਿੰਡ ਤਾਜੋਕੇ (ਜ਼ਿਲ੍ਹਾ ਬਰਨਾਲਾ) ਤੋਂ ਆਪਣੀ ਤਿੰਨ ਸਾਲਾਂ ਦੀ ਧੀ ਹਿਮਾਨਤਦੀਪ ਕੌਰ ਨਾਲ ਮੋਟਰਸਾਈਕਲ ‘ਤੇ ਦਵਾਈ ਲੈਣ ਲਈ ਰਾਮਪੁਰਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਜੇਠੂਕੇ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਰਣਜੀਤ ਸਿੰਘ ਅਤੇ ਗੁਰਮੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਧੀ ਹਿਮਾਨਤਦੀਪ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਸੂਚਨਾ ਮਿਲਦੇ ਹੀ ਸਹਾਰਾ ਸਮਾਜ ਸੇਵਾ ਦੀ ਐਂਬੂਲੈਂਸ ਮੌਕੇ ‘ਤੇ ਪਹੁੰਚੀ ਅਤੇ ਜਖ਼ਮੀ ਬੱਚੀ ਨੂੰ ਤੁਰੰਤ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਰਾਮਪੁਰਾ ਲਿਆਂਦਾ ਗਿਆ। ਬੱਚੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ, ਪਰ ਉੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

ਪੁਲਿਸ ਥਾਣਾ ਸਦਰ ਰਾਮਪੁਰਾ ਨੇ ਮ੍ਰਿਤਕ ਦੇ ਭਰਾ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿੱਚ ਰੱਖੀਆਂ ਹੋਈਆਂ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.