ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਅਬਲੂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਤਣਾਅ ਪੈਦਾ ਹੋ ਗਿਆ ਜਦੋਂ ਡੀਜੇ ‘ਤੇ ਗੀਤ ਚਲਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਤਕਰਾਰ ਹੋ ਗਈ। ਜਾਣਕਾਰੀ ਮੁਤਾਬਕ, ਵਿਆਹ ਵਾਲੇ ਮੁੰਡੇ ਅਕਾਸ਼ਦੀਪ ਸਿੰਘ ਦੇ ਗੁਆਂਢੀ ਦੇ ਮੁੰਡੇ ਅਤੇ ਉਸਦੇ ਚਾਚੇ ਵਿਚਕਾਰ ਡੀਜੇ ‘ਤੇ ਗੀਤ ਲਗਾਉਣ ਨੂੰ ਲੈ ਕੇ ਬਹਿਸ ਹੋ ਗਈ।
ਸ਼ੁਰੂ ਵਿੱਚ ਇਹ ਬਹਿਸ ਸਿਰਫ਼ ਮੂੰਹਜ਼ਬਾਨੀ ਤਕ ਸੀ, ਪਰ ਕੁਝ ਸਮੇਂ ਬਾਅਦ ਮਾਮਲਾ ਗੰਭੀਰ ਹੋ ਗਿਆ ਅਤੇ ਦੋਵਾਂ ਪੱਖਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ। ਝਗੜੇ ਦੌਰਾਨ ਗੁੱਸੇ ਵਿੱਚ ਆਏ ਕੁਝ ਲੋਕਾਂ ਨੇ ਉਥੇ ਖੜੀਆਂ ਗੱਡੀਆਂ ਦੀ ਤੋੜਫੋੜ ਕਰ ਦਿੱਤੀ ਅਤੇ ਕਈ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ।
ਇਸ ਘਟਨਾ ਕਾਰਨ ਵਿਆਹ ਸਮਾਗਮ ਦਾ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਉਥੇ ਮੌਜੂਦ ਲੋਕਾਂ ਵਿੱਚ ਘਬਰਾਹਟ ਫੈਲ ਗਈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.