IMG-LOGO
ਹੋਮ ਪੰਜਾਬ: ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ CM ਭਗਵੰਤ ਮਾਨ...

ਮਹਿਲਾਵਾਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ CM ਭਗਵੰਤ ਮਾਨ ਘਿਰੇ, ਬੀਬੀ ਗਨੀਵ ਕੌਰ ਮਜੀਠੀਆ ਨੇ ਮਹਿਲਾ ਕਮਿਸ਼ਨ ਤੋਂ ਸੂ ਮੋਟੋ ਕਾਰਵਾਈ ਦੀ ਕੀਤੀ ਮੰਗ

Admin User - Mar 10, 2026 05:05 PM
IMG

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਮਹਿਲਾਵਾਂ ਦੇ ਸਨਮਾਨ ਦੀ ਗੱਲ ਕਰਨ ਵਾਲੀ ਪਾਰਟੀ ਦੱਸਦੀ ਹੈ ਤਾਂ ਉਸਦੇ ਆਗੂਆਂ ਅਤੇ ਵਿਧਾਇਕਾਂ ਨੂੰ ਸਭ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਔਰਤਾਂ ਬਾਰੇ ਵਰਤੇ ਜਾਂਦੇ ਸ਼ਬਦਾਂ ਦੀ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੱਖ-ਵੱਖ ਮੰਚਾਂ ‘ਤੇ ਮਹਿਲਾਵਾਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਮਹਿਲਾ ਵਰਗ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਇਸ ਬਾਰੇ ਸਦਨ ਵਿੱਚ ਗੰਭੀਰ ਚਰਚਾ ਹੋਣੀ ਚਾਹੀਦੀ ਹੈ।

ਬੀਬੀ ਮਜੀਠੀਆ ਨੇ ਆਂਗਨਵਾੜੀ ਵਰਕਰਾਂ ਨਾਲ ਸਰਕਾਰ ਦੇ ਵਤੀਰੇ ‘ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੀ ਗਈ ਕਾਰਵਾਈ ਮਹਿਲਾਵਾਂ ਦੇ ਸਨਮਾਨ ਦੇ ਵਿਰੁੱਧ ਹੈ। ਇਸ ਦੌਰਾਨ ਜਦੋਂ ਸਪੀਕਰ ਨੇ ਬੀਬੀ ਗਨੀਵ ਕੌਰ ਨੂੰ ਬੋਲਣ ਦਾ ਮੌਕਾ ਦਿੱਤਾ ਤਾਂ ਖ਼ਬਰਾਂ ਮੁਤਾਬਕ ਸੱਤਾ ਪੱਖ ਦੇ ਕੁਝ ਵਿਧਾਇਕਾਂ ਵੱਲੋਂ ਹੱਸਣ ‘ਤੇ ਉਨ੍ਹਾਂ ਨੇ ਐਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਜੇਕਰ ਸਦਨ ਵਿੱਚ ਇੱਕ ਮਹਿਲਾ ਵਿਧਾਇਕ ਦੇ ਬੋਲਣ ‘ਤੇ ਹੀ ਹਾਸਾ ਕੀਤਾ ਜਾਂਦਾ ਹੈ ਤਾਂ ਇਹ ਮਹਿਲਾਵਾਂ ਦੇ ਸਨਮਾਨ ‘ਤੇ ਸਵਾਲ ਖੜੇ ਕਰਦਾ ਹੈ।

ਇਸ ਦੌਰਾਨ ਸੱਤਾ ਪੱਖ ਦੀਆਂ ਕੁਝ ਮਹਿਲਾ ਵਿਧਾਇਕਾਂ ਅਤੇ ਬੀਬੀ ਮਜੀਠੀਆ ਵਿਚਾਲੇ ਤਿੱਖੀ ਬਹਿਸ ਵੀ ਹੋਈ। ਬੀਬੀ ਮਜੀਠੀਆ ਨੇ ਦਲੇਰੀ ਨਾਲ ਆਪਣੇ ਤਰਕ ਰੱਖੇ, ਪਰ ਬਾਅਦ ਵਿੱਚ ਉਨ੍ਹਾਂ ਦਾ ਮਾਈਕ ਬੰਦ ਕਰ ਦਿੱਤਾ ਗਿਆ। ਬਹਿਸ ਦੇ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਇੱਕ ਵਾਇਰਲ ਹੋ ਰਹੀ ਵੀਡੀਓ ਦਾ ਵੀ ਜ਼ਿਕਰ ਕੀਤਾ ਅਤੇ ਸਦਨ ਵਿੱਚ ਇਸ ਬਾਰੇ ਜਵਾਬ ਮੰਗਿਆ, ਜਿਸ ਤੋਂ ਬਾਅਦ ਕੁਝ ਸਮੇਂ ਲਈ ਸਦਨ ਵਿੱਚ ਚੁੱਪ ਛਾ ਗਈ।

ਅੰਤ ਵਿੱਚ ਬੀਬੀ ਗਨੀਵ ਕੌਰ ਮਜੀਠੀਆ ਨੇ ਪੰਜਾਬ ਮਹਿਲਾ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਦਾ ਸੰਜੋਗ ਲੈਂਦਿਆਂ ਇਸ ਮਾਮਲੇ ‘ਚ ਸੂ ਮੋਟੋ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਜਨਤਕ ਅਹੁਦੇ ‘ਤੇ ਬੈਠਾ ਵਿਅਕਤੀ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਮਹਿਲਾਵਾਂ ਦੀ ਇੱਜ਼ਤ ਅਤੇ ਅਧਿਕਾਰਾਂ ਦੀ ਰੱਖਿਆ ਹੋ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.