ਤਾਜਾ ਖਬਰਾਂ
ਰੋਪੜ ਸ਼ਹਿਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਰਾਜਨੀਤਿਕ ਝਟਕਾ ਲੱਗਿਆ ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਨੌਜਵਾਨ ਆਗੂ ਤਰਨਜੀਤ ਸਿੰਘ ਤਰਨੀ ਨੇ ਆਪਣੇ ਸੈਂਕੜਿਆਂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਥਾਮ ਲਿਆ। ਇਹ ਸ਼ਮੂਲੀਅਤ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਡਾ. ਚੀਮਾ ਨੇ ਤਰਨੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਤਰਨਜੀਤ ਸਿੰਘ ਤਰਨੀ ਪਹਿਲਾਂ ਯੂਥ ਕਾਂਗਰਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦੇ ਤੌਰ ‘ਤੇ ਕੰਮ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਰਨੀ ਦੀ ਸ਼ਮੂਲੀਅਤ ਨਾਲ ਰੋਪੜ ਹਲਕੇ ਵਿੱਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਵਰਗ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਗਾ।
ਉੱਥੇ ਹੀ ਤਰਨਜੀਤ ਸਿੰਘ ਤਰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਆਮ ਪਰਿਵਾਰਾਂ ਤੋਂ ਉਭਰੇ ਨੌਜਵਾਨਾਂ ਨੂੰ ਯੋਗ ਮਾਣ-ਸਨਮਾਨ ਨਹੀਂ ਮਿਲਦਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਰੋਪੜ ਵਿੱਚ ਕਾਫ਼ੀ ਵਿਕਾਸ ਹੋਇਆ ਸੀ ਪਰ ਉਸ ਤੋਂ ਬਾਅਦ ਸ਼ਹਿਰ ਵਿੱਚ ਕੋਈ ਵੱਡਾ ਵਿਕਾਸ ਕਾਰਜ ਨਹੀਂ ਹੋਇਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਤਰਨੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ।
Get all latest content delivered to your email a few times a month.