IMG-LOGO
ਹੋਮ ਪੰਜਾਬ: ਆਮ ਆਦਮੀ ਪਾਰਟੀ ਵੱਲੋਂ ਸਾਜਿਸ਼ ਤਹਿਤ ਖਹਿਰਾ ਨੂੰ ਧਮਕਾਉਣ ਤੇ...

ਆਮ ਆਦਮੀ ਪਾਰਟੀ ਵੱਲੋਂ ਸਾਜਿਸ਼ ਤਹਿਤ ਖਹਿਰਾ ਨੂੰ ਧਮਕਾਉਣ ਤੇ ਪ੍ਰੇਸ਼ਾਨ ਕਰਨ ਦੀ ਵੜਿੰਗ ਨੇ ਸਖ਼ਤ ਸਬਦਾਂ ਵਿਚ ਨਿੰਦਾ ਕੀਤੀ

Admin User - Mar 11, 2026 08:04 PM
IMG

ਚੰਡੀਗੜ੍ਹ, 11 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਸਾਜਿਸ਼ ਤਹਿਤ ਭੁਲੱਥ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਧਮਕਾਉਣ ਤੇ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।


ਸੂਬਾ ਕਾਂਗਰਸ ਪ੍ਰਧਾਨ ਨੇ ਆਪ ਵੱਲੋਂ ਸੀਨੀਅਰ ਕਾਂਗਰਸੀ ਵਿਧਾਇਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਤੇ ਪ੍ਰਤੀਕਿਰਿਆ ਦਿੰਦਿਆਂ, ਨੇ ਕਿਹਾ ਹੈ ਕਿ ਇਹ ਸੱਤਾਧਾਰੀ ਪਾਰਟੀ ਅੰਦਰ ਡਰ ਅਤੇ ਹਤਾਸ਼ਾ ਨੂੰ ਦਰਸਾਉਂਦਾ ਹੈ, ਜਿਹੜੀ ਆਪਣੀਆਂ ਲਗਾਤਾਰ ਨਾਕਾਮੀਆਂ ਕਾਰਨ ਹੁਣ ਵਿਰੋਧੀ ਧਿਰ ਦੇ ਆਗੂਆਂ ਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।


ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਉਸਦੇ ਝੂਠਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਹਨ। ਇਸ ਕਰਕੇ ਉਹ ਹੁਣ ਵਿਰੋਧੀ ਧਿਰ ਦੇ ਆਗੁਆਂ ਅਤੇ ਉਨ੍ਹਾਂ ਪੱਤਰਕਾਰਾਂ ਨੂੰ ਵੀ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਹੜੇ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰ ਰਹੇ ਹਨ।


ਉਨ੍ਹਾਂ ਨੇ ਖਹਿਰਾ ਨਾਲ ਪੂਰੀ ਤਰ੍ਹਾਂ ਨਾਲ ਇਕਜੁਟਤਾ ਪ੍ਰਗਟਾਉਂਦੇ ਹੋਏ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਨ ਲਈ ਉਨ੍ਹਾਂ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਸਮਰਥਨ ਕਰਦੇ ਹੋਏ, ਕਿਹਾ ਕਿ ਹਰ ਕਾਂਗਰਸੀ ਆਗੂ ਅਤੇ ਵਰਕਰ ਖਹਿਰਾ ਦੇ ਨਾਲ ਖੜ੍ਹਾ ਹੈ ਅਤੇ ਹਮੇਸ਼ਾਂ ਖੜ੍ਹਾ ਰਹੇਗਾ।


ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੇ ਝੂਠਾਂ ਖ਼ਿਲਾਫ਼ ਆਪਣੀ ਲੜਾਈ ਵਿੱਚ ਇਕੱਲੇ ਨਹੀਂ ਹਨ। ਪਾਰਟੀ ਦਾ ਹਰ ਵਰਕਰ ਅਤੇ ਅਗਵਾਈ ਉਨ੍ਹਾਂ ਦੇ ਨਾਲ ਖੜ੍ਹਾ ਹੈ। ਫਿਰ ਭਾਵੇਂ ਸਰਕਾਰ ਆਪਣੀ ਤਾਕਤ ਅਤੇ ਅਧਿਕਾਰਾਂ ਦੀ ਕਿੰਨੀ ਵੀ ਦੁਰਵਰਤੋਂ ਕਰ ਲਵੇ, ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਕਦੇ ਵੀ ਡਰਣ ਵਾਲੇ ਨਹੀਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.