ਤਾਜਾ ਖਬਰਾਂ
ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਬਣਾਉਣ ਦੇ ਮਕਸਦ ਨਾਲ ਅੱਜ, 13 ਮਾਰਚ ਨੂੰ ਮੋਹਾਲੀ ਵਿਖੇ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ' ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਮੇਲਨ ਦੀ ਸ਼ੁਰੂਆਤ ਕਰਦਿਆਂ ਦੇਸ਼-ਵਿਦੇਸ਼ ਤੋਂ ਆਏ ਦਿੱਗਜ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੁਖਾਵੇਂ ਮਾਹੌਲ ਦਾ ਭਰੋਸਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਨਿਵੇਸ਼ਕਾਂ ਦੀ ਹਰ ਮੁਸ਼ਕਲ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਅੰਤਰਰਾਸ਼ਟਰੀ ਪੱਧਰ ਦੀ ਕੁਨੈਕਿਟਿਵਟੀ ਅਤੇ ਸ਼ਾਨਦਾਰ ਬੁਨਿਆਦੀ ਢਾਂਚਾ ਮੌਜੂਦ ਹੈ, ਜੋ ਕਿਸੇ ਵੀ ਵੱਡੇ ਉਦਯੋਗ ਦੀ ਸਫਲਤਾ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਖੇਤੀਬਾੜੀ ਵਿੱਚ ਹੀ ਨਹੀਂ, ਸਗੋਂ ਉਦਯੋਗਿਕ ਕ੍ਰਾਂਤੀ ਵਿੱਚ ਵੀ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਤਿਆਰ ਹੈ।
ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਤਿਆਰ ਕਰਨ ਲਈ ਸਕੂਲ ਪੱਧਰ ਤੋਂ ਹੀ 'ਸਕਿੱਲ ਡਿਵੈਲਪਮੈਂਟ' (ਹੁਨਰ ਵਿਕਾਸ) ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
https://x.com/AAPPunjab/status/2032338578383257880?s=20
https://x.com/AAPPunjab/status/2032377204647346690?s=20
Get all latest content delivered to your email a few times a month.