IMG-LOGO
ਹੋਮ ਪੰਜਾਬ: 10 ਸਾਲਾਂ 'ਚ ਦੁੱਧ ਉਤਪਾਦਨ 14.6 ਕਰੋੜ ਟਨ ਤੋਂ ਵਧ...

10 ਸਾਲਾਂ 'ਚ ਦੁੱਧ ਉਤਪਾਦਨ 14.6 ਕਰੋੜ ਟਨ ਤੋਂ ਵਧ ਕੇ 24 ਕਰੋੜ ਟਨ: ਐਮਪੀ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਡੇਅਰੀ ਖੇਤਰ ਮਜ਼ਬੂਤ...

Admin User - Mar 13, 2026 04:33 PM
IMG

ਰਾਜ ਸਭਾ ਦੇ ਬਜਟ ਸੈਸ਼ਨ ਦੌਰਾਨ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੇਸ਼ ਦੇ ਡੇਅਰੀ ਖੇਤਰ ਨਾਲ ਜੁੜੇ ਮਹੱਤਵਪੂਰਨ ਮੁੱਦੇ ਨੂੰ ਉਠਾਇਆ ਅਤੇ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਭਾਰਤ ਦੇ ਦੁੱਧ ਉਤਪਾਦਨ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2014-15 ਵਿੱਚ ਦੇਸ਼ ਵਿੱਚ ਲਗਭਗ 14.6 ਕਰੋੜ ਟਨ ਦੁੱਧ ਦਾ ਉਤਪਾਦਨ ਹੁੰਦਾ ਸੀ, ਜੋ ਹੁਣ ਵਧ ਕੇ ਕਰੀਬ 24 ਕਰੋੜ ਟਨ ਤੱਕ ਪਹੁੰਚ ਗਿਆ ਹੈ। ਇਸ ਉਪਲਬਧੀ ਨਾਲ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਬਣ ਗਿਆ ਹੈ ਅਤੇ ਲਗਭਗ 8 ਕਰੋੜ ਪਸ਼ੂ ਪਾਲਕ ਇਸ ਖੇਤਰ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ।

ਸਪੈਸ਼ਲ ਮੈਨਸ਼ਨ ਦੌਰਾਨ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਡੇਅਰੀ ਖੇਤਰ ਦੇ ਹੋਰ ਵਿਕਾਸ ਲਈ ਇਕ ਸਾਂਝੀ ਕੌਮੀ ਡੇਅਰੀ ਵਿਕਾਸ ਰਣਨੀਤੀ (Integrated National Dairy Growth Strategy) ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਦੁੱਧ ਦੇ ਉਤਪਾਦਨ ਨੂੰ ਵਧਾਉਣਾ ਹੀ ਕਾਫ਼ੀ ਨਹੀਂ, ਸਗੋਂ ਪਸ਼ੂਆਂ ਦੀ ਉਤਪਾਦਕਤਾ ਵਧਾਉਣ, ਹਰੇ ਚਾਰੇ ਦੇ ਵਿਗਿਆਨਕ ਪ੍ਰਬੰਧਨ ਅਤੇ ਪਸ਼ੂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਵੀ ਧਿਆਨ ਦੇਣਾ ਲਾਜ਼ਮੀ ਹੈ। ਇਸ ਲਈ ਉਨ੍ਹਾਂ ਨੇ ਹਰ ਪਸ਼ੂ ਦਾ ਡਿਜ਼ੀਟਲ ਸਿਹਤ ਰਿਕਾਰਡ ਬਣਾਉਣ ਅਤੇ ਉੱਚ ਕੁਆਲਟੀ ਵਾਲੀਆਂ ਬ੍ਰੀਡਾਂ ਦੀ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਗੱਲ ਵੀ ਕੀਤੀ।

ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਪਸ਼ੂਆਂ ਦੇ ਇਲਾਜ ਵਿੱਚ ਆਯੁਰਵੇਦ ਅਤੇ ਰਵਾਇਤੀ ਤਰੀਕਿਆਂ ਨੂੰ ਵਿਗਿਆਨਕ ਆਧਾਰ ’ਤੇ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਘਟ ਸਕੇ ਅਤੇ ਦੁੱਧ ਦੀ ਗੁਣਵੱਤਾ ਵਿੱਚ ਸੁਧਾਰ ਆ ਸਕੇ। ਸੰਧੂ ਨੇ ਡੇਅਰੀ ਖੇਤਰ ਵਿੱਚ ਮਹਿਲਾਵਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਖੇਤਰ ਵਿੱਚ ਲਗਭਗ 70 ਫ਼ੀਸਦੀ ਹਿੱਸਾ ਔਰਤਾਂ ਦਾ ਹੈ। ਉਨ੍ਹਾਂ ਮਹਿਲਾ ਸਹਿਕਾਰੀ ਸਭਾਵਾਂ ਅਤੇ ਐਫਪੀਓਜ਼ ਨੂੰ ਆਸਾਨ ਕਰਜ਼ੇ, ਸਿਖਲਾਈ ਅਤੇ ਬੁਨਿਆਦੀ ਢਾਂਚੇ ਦੀ ਸਹਾਇਤਾ ਦੇਣ ਦੀ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਸ ਵੇਲੇ 2 ਲੱਖ ਤੋਂ ਵੱਧ ਡੇਅਰੀ ਸਹਿਕਾਰੀ ਸਭਾਵਾਂ ਕੰਮ ਕਰ ਰਹੀਆਂ ਹਨ ਅਤੇ ਹਜ਼ਾਰਾਂ ਪਿੰਡਾਂ ਦੇ ਲੱਖਾਂ ਦੁੱਧ ਉਤਪਾਦਕ ਇਨ੍ਹਾਂ ਨਾਲ ਜੁੜੇ ਹੋਏ ਹਨ। ਸੰਧੂ ਨੇ ਕਿਹਾ ਕਿ ਅਮੂਲ, ਮਿਲਕਫੈੱਡ ਅਤੇ ਮਦਰ ਡੇਅਰੀ ਵਰਗੀਆਂ ਸੰਸਥਾਵਾਂ ਦੇ ਯੋਗਦਾਨ ਨਾਲ ਸਹਿਕਾਰੀ ਮਾਡਲ ਮਜ਼ਬੂਤ ਹੋਇਆ ਹੈ ਅਤੇ ‘ਚਿੱਟੀ ਕ੍ਰਾਂਤੀ’ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਡੇਅਰੀ ਖੇਤਰ ਭਾਰਤ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਦੇ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਯੋਜਨਾਬੱਧ ਢੰਗ ਨਾਲ ਨੀਤੀਆਂ ਬਣਾਈਆਂ ਜਾਣ ਤਾਂ ਡੇਅਰੀ ਖੇਤਰ ‘ਆਤਮਨਿਰਭਰ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.