IMG-LOGO
ਹੋਮ ਪੰਜਾਬ: ਰੋਪੜ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਸ਼ਾ...

ਰੋਪੜ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਸ਼ਾ ਵਰਕਰਾਂ ਦੇ ਤਿੱਖੇ ਸਵਾਲਾਂ ਦਾ ਕਰਨਾ ਪਿਆ ਸਾਹਮਣਾ

Admin User - Mar 13, 2026 07:15 PM
IMG

ਰੂਪਨਗਰ ਦੌਰੇ ‘ਤੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਸ਼ਾ ਵਰਕਰਾਂ ਦੇ ਵਿਰੋਧ ਅਤੇ ਉਨ੍ਹਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਮੰਤਰੀ ਜਦੋਂ ਸਿਹਤ ਬੀਮਾ ਯੋਜਨਾ ਦੇ ਲਾਗੂ ਕਰਨ ਸਬੰਧੀ ਜਾਣਕਾਰੀ ਦੇ ਰਹੇ ਸਨ ਤਾਂ ਆਸ਼ਾ ਵਰਕਰਾਂ ਨੇ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਏ। ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਰਕਮ 2500 ਰੁਪਏ ਤੋਂ ਵਧਾ ਕੇ 5000 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਮੰਗ ਅਜੇ ਤੱਕ ਪੂਰੀ ਨਹੀਂ ਹੋਈ।

ਆਸ਼ਾ ਵਰਕਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਆਮਦਨ ਵਧਾਉਣ ਲਈ ਵੱਖ-ਵੱਖ ਸ੍ਰੋਤਾਂ ਰਾਹੀਂ ਯਤਨ ਕਰ ਰਹੀ ਹੈ। ਹਾਲਾਂਕਿ ਵਰਕਰਾਂ ਨੇ ਆਪਣੀ ਮੰਗ ‘ਤੇ ਡਟੇ ਰਹਿੰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਅਸਰ ਆਉਣ ਵਾਲੀਆਂ ਚੋਣਾਂ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ।

ਇਸ ਦੌਰਾਨ ਲੋਕਾਂ ਵੱਲੋਂ ਸਿਹਤ ਬੀਮਾ ਯੋਜਨਾ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਮੰਤਰੀ ਨੂੰ ਅਗਾਹ ਕੀਤਾ ਗਿਆ। ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੀਮਾ ਕਾਰਡ ਤੱਕ ਨਹੀਂ ਬਣੇ, ਜਿਸ ਕਾਰਨ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕ ਰਹੇ।

ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਸੁਵਿਧਾਵਾਂ ਦੀ ਘਾਟ ਬਾਰੇ ਪੁੱਛੇ ਸਵਾਲ ‘ਤੇ ਸਿਹਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਰੋਪੜ ਖੇਤਰ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 3 ਸਰਕਾਰੀ ਅਤੇ 6 ਨਿੱਜੀ ਖੇਤਰ ਦੇ ਹੋਣਗੇ। ਇਸ ਨਾਲ ਸੂਬੇ ਵਿੱਚ ਸਿਹਤ ਢਾਂਚਾ ਮਜ਼ਬੂਤ ਹੋਵੇਗਾ, ਨਿਵੇਸ਼ ਵਧੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.