IMG-LOGO
ਹੋਮ ਪੰਜਾਬ, ਰਾਸ਼ਟਰੀ, ਭਾਜਪਾ ਦੀ 'ਬਦਲਾਅ ਰੈਲੀ': ਅਮਿਤ ਸ਼ਾਹ ਦਾ ਮੋਗਾ ਤੋਂ 'ਆਪ'...

ਭਾਜਪਾ ਦੀ 'ਬਦਲਾਅ ਰੈਲੀ': ਅਮਿਤ ਸ਼ਾਹ ਦਾ ਮੋਗਾ ਤੋਂ 'ਆਪ' 'ਤੇ ਵੱਡਾ ਹਮਲਾ, ਮੌਜੂਦਾ ਸਰਕਾਰ ਨੂੰ ਦੱਸਿਆ 'ਆਪ-ਦਾ' ਸਰਕਾਰ

Admin User - Mar 14, 2026 01:25 PM
IMG

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਗਰਮਾਹਟ ਦੇਖਣ ਨੂੰ ਮਿਲੀ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਵਿੱਚ ਹੋਣ ਵਾਲੀ ਭਾਜਪਾ ਦੀ 'ਬਦਲਾਅ ਰੈਲੀ' ਤੋਂ ਪਹਿਲਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ ਬੋਲਿਆ। ਅਮਿਤ ਸ਼ਾਹ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਇਸ ਨੂੰ 'ਆਪ-ਦਾ' (ਆਫਤ) ਸਰਕਾਰ ਕਰਾਰ ਦਿੱਤਾ।


ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੀ ਪੋਸਟ ਰਾਹੀਂ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕ, ਕਿਸਾਨ ਅਤੇ ਨੌਜਵਾਨ ਹੁਣ ਅਸਲ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਵਧਦੇ ਅਪਰਾਧਾਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਸ਼ਾਹ ਨੇ ਅੱਗੇ ਕਿਹਾ ਕਿ ਇਹ ਸਰਕਾਰ ਰਿਮੋਟ ਕੰਟਰੋਲ ਰਾਹੀਂ ਚਲਾਈ ਜਾ ਰਹੀ ਹੈ, ਜਿਸ ਕਾਰਨ ਸੂਬੇ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਪੂਰੀ ਤਰ੍ਹਾਂ ਗਾਇਬ ਹੋ ਚੁੱਕੇ ਹਨ।



ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਅਤੇ ਨਿੱਜੀ ਵਾਹਨਾਂ ਦੇ ਕਾਫ਼ਲੇ ਮੋਗਾ ਲਈ ਰਵਾਨਾ ਹੋਏ। ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਵਰਕਰਾਂ ਨੂੰ ਰਵਾਨਾ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਉੱਜਵਲ ਭਵਿੱਖ ਦੀ ਨੀਂਹ ਰੱਖੇਗੀ। ਉਨ੍ਹਾਂ ਰੈਲੀ ਵਿੱਚ ਪਹੁੰਚਣ ਵਾਲੇ ਨੌਜਵਾਨਾਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ।


ਗ੍ਰਹਿ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਮੋਗਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਜਪਾ ਵੱਲੋਂ ਇਸ ਰੈਲੀ ਰਾਹੀਂ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੀਆਂ ਚੋਣਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਅਮਿਤ ਸ਼ਾਹ ਨੇ ਉਤਸੁਕਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸਿੱਧਾ ਸੰਵਾਦ ਕਰਨ ਲਈ ਤਿਆਰ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.