IMG-LOGO
ਹੋਮ ਪੰਜਾਬ: ਲੁਧਿਆਣਾ 'ਚ LPG ਦੀ ਕਿੱਲਤ 'ਤੇ DC ਸਖ਼ਤ: ਕਾਲਾਬਾਜ਼ਾਰੀ ਰੋਕਣ...

ਲੁਧਿਆਣਾ 'ਚ LPG ਦੀ ਕਿੱਲਤ 'ਤੇ DC ਸਖ਼ਤ: ਕਾਲਾਬਾਜ਼ਾਰੀ ਰੋਕਣ ਲਈ ਬਣਾਈਆਂ ਕਮੇਟੀਆਂ, ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਜੇਲ੍ਹ ਭੇਜਣ ਦੀ ਚਿਤਾਵਨੀ

Admin User - Mar 14, 2026 02:47 PM
IMG

ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਵਿਸ਼ਵਵਿਆਪੀ ਊਰਜਾ ਸੰਕਟ ਦਾ ਅਸਰ ਪੰਜਾਬ ਵਿੱਚ LPG ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਵਿੱਚ ਗੈਸ ਸਿਲੰਡਰਾਂ ਲਈ ਲੱਗ ਰਹੀਆਂ ਲੰਬੀਆਂ ਕਤਾਰਾਂ ਅਤੇ ਲੋਕਾਂ ਦੀ ਖੱਜਲ-ਖੁਆਰੀ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਪੈਟਰੋਲ ਪੰਪ ਮਾਲਕਾਂ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ।


ਡੀਸੀ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਗੈਸ ਦੀ ਘਾਟ ਦਾ ਫਾਇਦਾ ਉਠਾ ਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਬ-ਡਿਵੀਜ਼ਨ ਪੱਧਰ 'ਤੇ SDMs ਦੀ ਅਗਵਾਈ ਵਿੱਚ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ ਜੋ ਰੋਜ਼ਾਨਾ ਸਥਿਤੀ ਦੀ ਨਿਗਰਾਨੀ ਕਰਨਗੀਆਂ। ਡੀਸੀ ਨੇ ਕਿਹਾ ਕਿ ਜੇਕਰ ਕੋਈ ਏਜੰਸੀ ਜਾਂ ਵਿਅਕਤੀ ਸਿਲੰਡਰਾਂ ਦੀ ਜਮ੍ਹਾਂਖੋਰੀ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ। ਡੀਸੀ ਜੈਨ ਨੇ ਕਿਹਾ, "ਮੈਂ ਖੁਦ ਰੋਜ਼ਾਨਾ ਸਪਲਾਈ ਦਾ ਰਿਵਿਊ ਲੈ ਰਿਹਾ ਹਾਂ। ਸਾਡੇ ਕੋਲ ਗੈਸ ਦੀ ਕੋਈ ਕਮੀ ਨਹੀਂ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।" ਉਨ੍ਹਾਂ ਮੰਨਿਆ ਕਿ ਆਨਲਾਈਨ ਬੁਕਿੰਗ ਸਿਸਟਮ 'ਤੇ ਲੋਡ ਵਧਣ ਕਾਰਨ ਸਰਵਰ ਹੌਲੀ ਹੋਇਆ ਹੈ, ਜਿਸ ਕਾਰਨ ਬੁਕਿੰਗ ਵਿੱਚ ਦੇਰੀ ਹੋ ਰਹੀ ਹੈ, ਪਰ ਤਕਨੀਕੀ ਟੀਮਾਂ ਇਸ ਨੂੰ ਜਲਦ ਠੀਕ ਕਰਨ ਵਿੱਚ ਜੁੱਟੀਆਂ ਹੋਈਆਂ ਹਨ।


ਜੰਗ ਦੇ ਡਰ ਕਾਰਨ ਲੋਕਾਂ ਵਿੱਚ 'ਪੈਨਿਕ ਬੁਕਿੰਗ' (ਲੋੜ ਤੋਂ ਵੱਧ ਸਟਾਕ ਕਰਨ) ਦਾ ਰੁਝਾਨ ਵਧਿਆ ਹੈ। ਇਸ ਦੇ ਨਾਲ ਹੀ ਆਨਲਾਈਨ ਪ੍ਰਣਾਲੀ ਵਿੱਚ ਆਈ ਗੜਬੜੀ ਨੇ ਲੋਕਾਂ ਨੂੰ ਗੈਸ ਏਜੰਸੀਆਂ ਅਤੇ ਗੋਦਾਮਾਂ ਦੇ ਬਾਹਰ ਖੜ੍ਹੇ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਜ਼ਰੂਰਤ ਅਨੁਸਾਰ ਹੀ ਬੁਕਿੰਗ ਕਰਵਾਉਣ ਤਾਂ ਜੋ ਸਪਲਾਈ ਚੇਨ ਪ੍ਰਭਾਵਿਤ ਨਾ ਹੋਵੇ।


ਜ਼ਿਲ੍ਹਾ ਪ੍ਰਸ਼ਾਸਨ ਹਰ ਹਾਲ ਵਿੱਚ ਸੁਚਾਰੂ ਸਪਲਾਈ ਯਕੀਨੀ ਬਣਾਏਗਾ। ਜਮ੍ਹਾਂਖੋਰੀ ਰਾਹੀਂ ਮੁਨਾਫ਼ਾ ਕਮਾਉਣ ਵਾਲੇ ਅਨਸਰਾਂ 'ਤੇ ਪੁਲਿਸ ਦੀ ਤਿੱਖੀ ਨਜ਼ਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.