ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਫੈਸਲਾ ਲੈਂਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕੰਚਨਪ੍ਰੀਤ ਕੌਰ, ਤਰਨਤਾਰਨ ਉਪ-ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਸਰਗਰਮ ਗਤੀਵਿਧੀਆਂ ਨਾਲ ਜੁੜੀਆਂ ਹੋਈਆਂ ਹਨ ਅਤੇ ਖਾਸ ਕਰਕੇ ਉਪ-ਚੋਣ ਦੌਰਾਨ ਉਨ੍ਹਾਂ ਨੇ ਆਪਣੇ ਮਾਤਾ ਦੇ ਹੱਕ ਵਿੱਚ ਖੇਤਰ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਸੀ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੰਚਨਪ੍ਰੀਤ ਕੌਰ ਇੱਕ ਜੁਝਾਰੂ ਅਤੇ ਦਲੇਰ ਕਾਰਕੁਨ ਹਨ, ਜਿਨ੍ਹਾਂ ਨੇ ਪਾਰਟੀ ਲਈ ਹਮੇਸ਼ਾ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਚਨਪ੍ਰੀਤ ਦੀ ਨਿਯੁਕਤੀ ਨਾਲ ਤਰਨਤਾਰਨ ਹਲਕੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੀ ਨਵੀਂ ਭੂਮਿਕਾ ਵਿੱਚ ਦਲੇਰੀ ਨਾਲ ਪਾਰਟੀ ਦੀ ਅਗਵਾਈ ਕਰਨਗੀਆਂ।
Get all latest content delivered to your email a few times a month.