IMG-LOGO
ਹੋਮ ਪੰਜਾਬ: ਦਿੱਲੀ ਦੇ ਨਵੇਂ LG Taranjit Singh Sandhu ਸ੍ਰੀ ਹਰਿਮੰਦਰ ਸਾਹਿਬ...

ਦਿੱਲੀ ਦੇ ਨਵੇਂ LG Taranjit Singh Sandhu ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Admin User - Mar 15, 2026 07:41 PM
IMG

ਅੰਮ੍ਰਿਤਸਰ - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਸ੍ਰੀ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਆਪਣੀ ਨਵੀਂ ਅਤੇ ਵੱਕਾਰੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅੱਜ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।


ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧੂ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਆਪਣੇ ਪਰਿਵਾਰਕ ਪਿਛੋਕੜ ਅਤੇ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀ ਡੂੰਘੀ ਸ਼ਰਧਾ ਦਾ ਜ਼ਿਕਰ ਕਰਦਿਆਂ ਕਿਹਾ, “ਦਰਬਾਰ ਸਾਹਿਬ ਨੇ ਹਮੇਸ਼ਾ ਮੇਰੇ ਪਰਿਵਾਰ ਨੂੰ ਸ਼ਕਤੀ ਅਤੇ ਅਸੀਸਾਂ ਦਿੱਤੀਆਂ ਹਨ।


ਮੇਰੇ ਦਾਦਾ ਤੇਜਾ ਸਿੰਘ ਸਮੁੰਦਰੀ ਜੀ ਨੇ ‘ਚਾਬੀਆਂ ਦੇ ਮੋਰਚੇ’ ਅਤੇ ‘ਗੁਰੂ ਕਾ ਬਾਗ ਮੋਰਚੇ’ ਵਰਗੇ ਇਤਿਹਾਸਕ ਸਿੱਖ ਸੰਘਰਸ਼ਾਂ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ। ਅੱਜ ਮੈਂ ਉਹੀ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਕੇ ਆਪਣੀ ਨਵੀਂ ਜ਼ਿੰਮੇਵਾਰੀ ਨਿਭਾਉਣ ਲਈ ਦਿੱਲੀ ਜਾ ਰਿਹਾ ਹਾਂ।”

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.