ਤਾਜਾ ਖਬਰਾਂ
ਅੰਮ੍ਰਿਤਸਰ–ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ਨੇੜੇ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਲੈਰੋ ਜੀਪ ਅਤੇ ਬਲੇਨੋ ਕਾਰ ਵਿਚ ਅਚਾਨਕ ਜ਼ੋਰਦਾਰ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਾਹਨ ਵੱਖ-ਵੱਖ ਦਿਸ਼ਾਵਾਂ ਤੋਂ ਆ ਰਹੇ ਸਨ ਅਤੇ ਸਿੰਘੋਵਾਲ ਬਾਈਪਾਸ ਕੋਲ ਪਹੁੰਚਣ ‘ਤੇ ਉਨ੍ਹਾਂ ਦੀ ਆਪਸੀ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਬਲੇਨੋ ਕਾਰ ਬੇਕਾਬੂ ਹੋ ਗਈ ਅਤੇ ਸੜਕ ਦੇ ਵਿਚਕਾਰ ਬਣੇ ਡਿਵਾਇਡਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਉੱਥੇ ਹੀ ਪਲਟ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹਿਆ ਨੌਜਵਾਨ ਖੁਸ਼ਕਿਸਮਤੀ ਨਾਲ ਗੰਭੀਰ ਚੋਟਾਂ ਤੋਂ ਬਚ ਗਿਆ, ਹਾਲਾਂਕਿ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਹਾਦਸੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕੇ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਮਦਦ ਲਈ ਅੱਗੇ ਆਏ। ਇਸ ਦੌਰਾਨ ਹਾਈਵੇ ‘ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ।
ਸੂਚਨਾ ਮਿਲਦੇ ਹੀ ਦੀਨਾਨਗਰ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਮੁੜ ਸਧਾਰਣ ਕੀਤਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਦੋਵੇਂ ਵਾਹਨਾਂ ਦੇ ਚਾਲਕ ਇੱਕ-ਦੂਜੇ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ।
Get all latest content delivered to your email a few times a month.